ਚੰਡੀਗੜ੍ਹ: ਪੰਜਾਬੀ ਗਾਇਕ ਗੁਰਨਾਮ ਭੁੱਲਰ ਇਸ ਸਮੇਂ ਆਪਣੀ ਆਉਣ ਵਾਲੀ ਪੰਜਾਬੀ ਫਿਲਮ 'ਪਰਿੰਦਾ ਪਾਰ ਗਿਆ' ਨੂੰ ਲੈ ਕੇ ਚਰਚਾ ਵਿੱਚ ਹੈ, ਹੁਣ ਗਾਇਕ ਇੱਕ ਵਾਰ ਫਿਰ ਸੁਰਖ਼ੀਆਂ ਬਟੋਰ ਰਹੇ ਹਨ, ਇਸ ਵਾਰ ਕਾਰਨ ਉਸਦੀ ਨਿੱਜੀ ਜ਼ਿੰਦਗੀ ਹੈ, ਜੀ ਹਾਂ, ਤੁਸੀਂ ਸਹੀ ਪੜ੍ਹਿਆ ਹੈ...ਪੰਜਾਬੀ ਗਾਇਕ ਅਤੇ ਸਭ ਦੇ ਦਿਲਾਂ ਦੀ ਧੜਕਣ ਗੁਰਨਾਮ ਭੁੱਲਰ ਨੇ ਗੁਪਤ ਰੂਪ ਵਿੱਚ ਵਿਆਹ ਕਰਵਾ ਲਿਆ ਹੈ, ਜਿਸਨੇ ਉਸ ਦੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ।
ਉਲੇਖਯੋਗ ਹੈ ਕਿ ਗਾਇਕ ਦੇ ਗੁਪਤ ਵਿਆਹ ਦੀ ਖ਼ਬਰ ਉਦੋਂ ਜੰਗਲ ਦੀ ਅੱਗ ਵਾਂਗ ਫੈਲ ਗਈ, ਜਦੋਂ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਘੁੰਮਣੀਆਂ ਸ਼ੁਰੂ ਹੋ ਗਈਆਂ, ਜਿਸ ਨਾਲ ਪ੍ਰਸ਼ੰਸਕਾਂ ਨੂੰ ਇਸ ਖ਼ਬਰ ਨਾਲ ਖੁਸ਼ੀ ਅਤੇ ਉਤਸੁਕਤਾ ਮਿਲੀ ਹੈ। ਆਪਣੀ ਸੁਰੀਲੀ ਆਵਾਜ਼ ਅਤੇ ਹਿੱਟ ਗੀਤਾਂ ਲਈ ਜਾਣੇ ਜਾਂਦੇ ਗੁਰਨਾਮ ਭੁੱਲਰ ਨੇ ਆਪਣੀ ਨਿੱਜੀ ਜ਼ਿੰਦਗੀ ਨੂੰ ਕਦੇ ਵੀ ਸਮਾਜਿਕ ਨਹੀਂ ਕੀਤਾ। ਵਾਇਰਲ ਤਸਵੀਰਾਂ ਵਿੱਚ ਗਾਇਕ ਨੂੰ ਇੱਕ ਚਮਕਦਾਰ ਰਿਵਾਇਤੀ ਵਿਆਹ ਦੇ ਪਹਿਰਾਵੇ ਵਿੱਚ ਦੇਖਿਆ ਜਾ ਸਕਦਾ ਹੈ।
- Rose Rosy Te Gulab Shooting: ਜਲਦ ਸ਼ੁਰੂ ਹੋਵੇਗੀ ਗੁਰਨਾਮ ਭੁੱਲਰ ਸਟਾਰਰ ਫਿਲਮ 'ਰੋਜ਼ ਰੋਜ਼ੀ ਤੇ ਗੁਲਾਬ' ਦੀ ਸ਼ੂਟਿੰਗ, ਫਿਲਮ ਇਸ ਦਿਨ ਹੋਵੇਗੀ ਰਿਲੀਜ਼
- ਗੁਰਨਾਮ ਭੁੱਲਰ ਦੀ ਫਿਲਮ 'ਪਰਿੰਦਾ ਪਾਰ ਗਿਆ' ਦਾ ਪਹਿਲਾਂ ਪੋਸਟਰ ਰਿਲੀਜ਼, 13 ਨਵੰਬਰ ਨੂੰ ਰਿਲੀਜ਼ ਹੋਵੇਗਾ ਟ੍ਰੇਲਰ
- Parinda Paar Geyaa Trailer Out: ਰਿਲੀਜ਼ ਹੋਇਆ ਪੰਜਾਬੀ ਫਿਲਮ 'ਪਰਿੰਦਾ ਪਾਰ ਗਿਆ' ਦਾ ਟ੍ਰੇਲਰ, ਸ਼ਿਤਿਜ ਚੌਧਰੀ ਵੱਲੋਂ ਕੀਤਾ ਗਿਆ ਹੈ ਨਿਰਦੇਸ਼ਨ