ਹੈਦਰਾਬਾਦ: ਅੱਜ (14 ਜੂਨ) ਮਰਹੂਮ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਦੂਜੀ ਬਰਸੀ ਹੈ। ਸੁਸ਼ਾਂਤ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਦੋਸਤਾਂ ਅਤੇ ਕੁਝ ਬਾਲੀਵੁੱਡ ਹਸਤੀਆਂ ਨੇ ਉਨ੍ਹਾਂ ਨੂੰ ਯਾਦ ਕੀਤਾ ਹੈ। ਇਸ ਕੜੀ 'ਚ ਬਾਲੀਵੁੱਡ ਅਦਾਕਾਰ ਕਾਰਤਿਕ ਆਰੀਅਨ ਨੇ ਸੁਸ਼ਾਂਤ ਸਿੰਘ ਰਾਜਪੂਤ ਦੀ ਤਸਵੀਰ ਸ਼ੇਅਰ ਕਰਕੇ ਅਦਾਕਾਰ ਨੂੰ ਯਾਦ ਕੀਤਾ ਹੈ। ਸੁਸ਼ਾਂਤ ਦੀ ਤਸਵੀਰ ਸ਼ੇਅਰ ਕਰਨ ਦੇ ਨਾਲ ਹੀ ਕਾਰਤਿਕ ਨੇ ਇੱਕ ਕੈਪਸ਼ਨ ਵੀ ਦਿੱਤਾ ਹੈ ਜੋ ਕਿਤੇ ਨਾ ਕਿਤੇ ਬਾਲੀਵੁੱਡ ਗੈਂਗ 'ਤੇ ਹਮਲਾ ਕਰ ਰਿਹਾ ਹੈ।
'ਭੂਲ-ਭੁਲਈਆ-2' ਦੀ ਸਫਲਤਾ ਦਾ ਆਨੰਦ ਮਾਣ ਰਹੇ ਅਦਾਕਾਰ ਕਾਰਤਿਕ ਆਰੀਅਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਤਸਵੀਰ ਸਾਂਝੀ ਕੀਤੀ ਅਤੇ ਲਿਖਿਆ 'ਸਿਤਾਰਾ ਹਮੇਸ਼ਾ ਚਮਕਦਾ ਹੈ…ਜਿੱਥੇ ਵੀ ਹੋਵੇ'। ਇਸ ਪੋਸਟ ਤੋਂ ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਕਾਰਤਿਕ ਨੇ ਅਸਿੱਧੇ ਤੌਰ 'ਤੇ ਮਸ਼ਹੂਰ ਫਿਲਮਕਾਰ ਕਰਨ ਜੌਹਰ 'ਤੇ ਨਿਸ਼ਾਨਾ ਸਾਧਿਆ ਹੈ।