ਹੈਦਰਾਬਾਦ: ਬਾਲੀਵੁੱਡ ਦੇ ਸਟਾਰ ਜੋੜੇ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੇ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਇਹ ਜੋੜਾ 9 ਦਸੰਬਰ ਨੂੰ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਉਣ ਜਾ ਰਿਹਾ ਹੈ। ਅਜਿਹੇ 'ਚ ਇਹ ਜੋੜਾ ਇਸ ਸੈਲੀਬ੍ਰੇਸ਼ਨ ਲਈ ਖਾਸ ਜਗ੍ਹਾ ਹਿੱਲ ਸਟੇਸ਼ਨ (hill stations) ਪਹੁੰਚਿਆ ਹੈ। ਕੈਟਰੀਨਾ ਕੈਫ ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ ਹੈ।
ਪਹਾੜਾਂ ਵਿੱਚ ਪਹਿਲੀ ਵਿਆਹ ਦੀ ਵਰ੍ਹੇਗੰਢ: ਕੈਟਰੀਨਾ ਕੈਫ ਨੇ ਆਪਣੀਆਂ ਕੁਝ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕੈਟਰੀਨਾ ਦੇ ਚਿਹਰੇ 'ਤੇ ਵਿਆਹ ਦੀ ਪਹਿਲੀ ਵਰ੍ਹੇਗੰਢ ਦੀ ਖੁਸ਼ੀ ਸਾਫ ਦਿਖਾਈ ਦੇ ਰਹੀ ਹੈ। ਕੈਟਰੀਨਾ ਕੈਫ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਪਸ਼ਨ ਦਿੱਤਾ ਹੈ 'ਪਹਾੜਾਂ 'ਚ'। ਇਨ੍ਹਾਂ ਤਸਵੀਰਾਂ 'ਚ ਕੈਟਰੀਨਾ ਨੇ ਕਰੀਮ ਅਤੇ ਲਾਲ ਕੰਟਰਾਸਟ 'ਚ ਫਲੋਰਲ ਸਵੈਟ ਸ਼ਰਟ ਪਾਈ ਹੋਈ ਹੈ। ਇਹ ਤਸਵੀਰਾਂ ਵਿੱਕੀ ਨੇ ਕਲਿੱਕ ਕੀਤੀਆਂ ਹਨ, ਜਿਸ ਨੂੰ ਕੈਟਰੀਨਾ ਨੇ ਤਸਵੀਰਾਂ ਦੇ ਕੈਪਸ਼ਨ 'ਚ ਦੱਸਿਆ ਹੈ।