ਚੰਡੀਗੜ੍ਹ: ਪਿਛਲੇ ਸਮੇਂ ਪੰਜਾਬੀ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਉਰਫ਼ ਸ਼ੁੱਭਦੀਪ ਸਿੰਘ ਸਿੱਧੂ ਸਾਨੂੰ ਅਲਵਿਦਾ ਕਹਿ ਗਏ। ਦੱਸ ਦਈਏ ਕਿ ਗਾਇਕ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਗਾਇਕ ਦੇ ਬਹੁਤ ਸਾਰੇ ਗੀਤ ਰਿਕਾਰਡ ਕੀਤੇ ਪਏ ਸਨ।
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਹਨਾਂ ਦਾ ਦੂਜਾ ਗੀਤ 'ਵਾਰ' ਕੱਲ੍ਹ ਯਾਨੀ 8 ਨਵੰਬਰ ਨੂੰ ਰਿਲੀਜ਼ ਕੀਤਾ ਜਾਵੇਗਾ। ਇਸ ਗੀਤ ਬਾਰੇ ਜਾਣਕਾਰੀ ਸ਼ੋਸਲ ਮੀਡੀਆ ਰਾਹੀਂ ਮਿਲੀ। ਮਰਹੂਮ ਗਾਇਕ ਦੇ ਇੰਸਟਾਗ੍ਰਾਮ ਪੇਜ ਉਤੇ ਗੀਤ ਦਾ ਪੋਸਟ ਸਾਂਝਾ ਕੀਤਾ ਗਿਆ ਅਤੇ ਇਹ ਗੀਤ ਦੇ ਰਿਲੀਜ਼ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਦੂਜਾ ਗੀਤ ਹੈ। ਸੋਸ਼ਲ ਮੀਡੀਆ 'ਤੇ ਪਾਈ ਪੋਸਟ ਮੁਤਾਬਕ ਇਸ ਗੀਤ ਦਾ ਟਾਈਟਲ 'ਵਾਰ' ਰੱਖਿਆ ਗਿਆ ਹੈ। ਜੋ 8 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗੀ। ਇਹ ਉਹਨਾਂ ਗੀਤਾਂ ਵਿੱਚੋਂ ਇੱਕ ਹੈ ਜਿਸਨੂੰ ਸਿੱਧੂ ਮੂਸੇਵਾਲਾ ਨੇ ਗਾਇਆ ਸੀ ਪਰ ਗਾਇਕ ਨੂੰ ਰਿਲੀਜ਼ ਤੋਂ ਪਹਿਲਾਂ ਹੀ ਮਾਰ ਦਿੱਤਾ ਗਿਆ ਸੀ। ਇਹ ਗੀਤ ਵੀ ਅਸਲ 'ਚ 'ਵਾਰ' ਹੈ, ਜੋ ਉਸ ਨੇ ਪੰਜਾਬ ਦੇ ਵੀਰ ਨਾਇਕ ਹਰੀ ਸਿੰਘ ਨਲਵਾ ਲਈ ਗਾਇਆ ਸੀ।