ਮੁੰਬਈ:ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਕਤਲ ਨੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਮੂਸੇਵਾਲਾ ਕਤਲੇਆਮ ਨੇ ਦੇਸ਼ ਭਰ ਵਿੱਚ ਸੋਗ ਅਤੇ ਰੋਹ ਪੈਦਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮੂਸੇਵਾਲਾ ਦੇ ਕਤਲ ਤੋਂ ਬਾਅਦ ਫਿਲਮ ਇੰਡਸਟਰੀ 'ਚ ਵੀ ਸੋਗ ਦੀ ਲਹਿਰ ਹੈ।
ਜਾਣਕਾਰੀ ਮੁਤਾਬਕ ਇਸ ਦੌਰਾਨ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਬਾਂਦਰਾ ਦੇ ਬੈਂਡਸਟੈਂਡ 'ਚ ਐਤਵਾਰ ਨੂੰ ਇਕ ਚਿੱਠੀ ਰਾਹੀਂ ਉਸ ਨੂੰ ਇਹ ਧਮਕੀ ਮਿਲੀ ਹੈ। ਸਲਮਾਨ ਨੂੰ ਮਿਲੀ ਧਮਕੀ ਤੋਂ ਬਾਅਦ ਪੁਲਿਸ ਅਲਰਟ ਮੋਡ 'ਤੇ ਹੈ। ਇਸ ਸਬੰਧ ਵਿੱਚ ਅੱਜ ਪੁਲੀਸ ਟੀਮ ਨੇ ਉਸ ਦੇ ਘਰ ਪਹੁੰਚ ਕੇ ਪੁੱਛਗਿੱਛ ਕੀਤੀ। ਇਸ ਦੇ ਨਾਲ ਹੀ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।
ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਬਾਂਦਰਾ ਦੇ ਬੈਂਡਸਟੈਂਡ ਪ੍ਰੋਮੇਨੇਡ 'ਤੇ ਸਲਮਾਨ ਖਾਨ ਦੇ ਪਿਤਾ ਸਲੀਮ ਅਤੇ ਸਲਮਾਨ ਖਾਨ ਨੂੰ ਧਮਕੀ ਭਰਿਆ ਪੱਤਰ ਮਿਲਿਆ ਸੀ। ਮੁੰਬਈ ਦੀ ਬਾਂਦਰਾ ਪੁਲਿਸ ਨੇ ਮਾਮਲੇ ਸਬੰਧੀ ਐਫਆਈਆਰ ਦਰਜ ਕਰ ਲਈ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਚਿੱਠੀ 'ਚ ਸਲਮਾਨ ਖਾਨ ਨੂੰ ਸਿੱਧੂ ਮੂਸੇਵਾਲਾ ਵਰਗਾ ਬਣਾਉਣ ਦੀ ਧਮਕੀ ਦਿੱਤੀ ਗਈ ਹੈ।