ਪੰਜਾਬ

punjab

ETV Bharat / entertainment

PM Modi on Satish Kaushik: ਪੀਐਮ ਮੋਦੀ ਨੇ ਸਤੀਸ਼ ਕੌਸ਼ਿਕ ਦੀ ਮੌਤ 'ਤੇ ਜਤਾਇਆ ਦੁੱਖ, ਕਿਹਾ-'ਬਹੁਤ ਦੁੱਖ ਹੋਇਆ' - ਪ੍ਰਧਾਨ ਮੰਤਰੀ ਨਰਿੰਦਰ ਮੋਦੀ

PM Modi on Satish Kaushik: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੰਦੀ ਸਿਨੇਮਾ ਦੇ ਉੱਤਮ ਅਦਾਕਾਰ ਅਤੇ ਸ਼ਾਨਦਾਰ ਕਾਮੇਡੀਅਨ ਸਤੀਸ਼ ਕੌਸ਼ਿਕ ਦੇ ਦੇਹਾਂਤ 'ਤੇ ਸੋਗ ਪ੍ਰਗਟ ਕੀਤਾ ਹੈ।

PM Modi on Satish Kaushik
PM Modi on Satish Kaushik

By

Published : Mar 9, 2023, 3:48 PM IST

ਨਵੀਂ ਦਿੱਲੀ: ਹਿੰਦੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਸਤੀਸ਼ ਕੌਸ਼ਿਕ ਦਾ 66 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ ਹੈ। ਪਿਛਲੇ ਦਿਨੀਂ ਉਸ ਨੇ ਆਪਣੇ ਦੋਸਤਾਂ ਨਾਲ ਹੋਲੀ ਖੇਡੀ ਸੀ। ਉਸ ਦੀ ਹੋਲੀ ਮਨਾਉਣ ਨੂੰ ਦੇਖ ਕੇ ਕੋਈ ਵੀ ਵਿਸ਼ਵਾਸ ਨਹੀਂ ਕਰ ਸਕਦਾ ਕਿ ਉਸ ਨਾਲ ਇੰਨਾ ਵੱਡਾ ਹਾਦਸਾ ਹੋ ਸਕਦਾ ਸੀ ਪਰ ਸਮਾਂ ਕੀ ਇਜਾਜ਼ਤ ਦਿੰਦਾ ਹੈ, ਇਸ ਤੋਂ ਕੋਈ ਵੀ ਬਚ ਨਹੀਂ ਸਕਦਾ।

ਅਦਾਕਾਰ ਦੀ ਮੌਤ ਕਾਰਨ ਫਿਲਮ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਦੇ ਚਿਹਰਿਆਂ 'ਤੇ ਨਿਰਾਸ਼ਾ ਹੈ। ਸਤੀਸ਼ ਕੌਸ਼ਿਕ ਦੇ ਜਾਣ ਨਾਲ ਪੂਰੀ ਫਿਲਮ ਇੰਡਸਟਰੀ ਦੁਖੀ ਹੈ ਅਤੇ ਉਨ੍ਹਾਂ ਦੇ ਦੇਹਾਂਤ 'ਤੇ ਸਿਆਸੀ ਹਲਕਿਆਂ 'ਚ ਵੀ ਸੋਗ ਪਾਇਆ ਜਾ ਰਿਹਾ ਹੈ। ਇਸ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਤੀਸ਼ ਕੌਸ਼ਿਕ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਸੰਬੰਧੀ ਪੀਐਮ ਮੋਦੀ ਨੇ ਇੱਕ ਟਵੀਟ ਜਾਰੀ ਕੀਤਾ ਹੈ।

ਪੀਐਮ ਮੋਦੀ ਨੇ ਇੱਕ ਟਵੀਟ ਜਾਰੀ ਕੀਤਾ ਅਤੇ ਲਿਖਿਆ 'ਸ਼ਾਨਦਾਰ ਫਿਲਮ ਅਦਾਕਾਰ ਸਤੀਸ਼ ਕੌਸ਼ਿਕ ਦੇ ਅਚਾਨਕ ਦਿਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ, ਉਹ ਇੱਕ ਮਹਾਨ ਕਲਾਕਾਰ ਸਨ, ਉਨ੍ਹਾਂ ਨੇ ਆਪਣੇ ਪ੍ਰਦਰਸ਼ਨ ਨਾਲ ਬਹੁਤ ਸਾਰੇ ਲੋਕਾਂ ਦਾ ਦਿਲ ਜਿੱਤ ਲਿਆ, ਆਪਣੀ ਸ਼ਾਨਦਾਰ ਅਦਾਕਾਰੀ ਅਤੇ ਨਿਰਦੇਸ਼ਨ ਲਈ ਧੰਨਵਾਦ। ਉਸ ਦਾ ਕੰਮ ਹਮੇਸ਼ਾ ਸਰੋਤਿਆਂ ਦੇ ਦਿਲਾਂ ਵਿੱਚ ਜ਼ਿੰਦਾ ਰਹੇਗਾ, ਉਸ ਦੇ ਪਰਿਵਾਰ ਅਤੇ ਸਨੇਹੀਆਂ ਲਈ ਹਮਦਰਦੀ, ਓਮ ਸ਼ਾਂਤੀ'।'

ਇਸ ਦੇ ਨਾਲ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਅਦਾਕਾਰ ਸਤੀਸ਼ ਕੌਸ਼ਿਕ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ ਅਤੇ ਨਾਲ ਹੀ ਭਾਵੁਕ ਪੋਸਟ ਵੀ ਸਾਂਝੀ ਕੀਤੀ। ਰਾਜਨੀਤੀਵਾਨਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮਨੋਹਰ ਲਾਲ ਸਮੇਤ ਹੋਰ ਬਹੁਤ ਸਾਰੀਆਂ ਸ਼ਖਸੀਅਤਾਂ ਨੇ ਦੁੱਖ ਪ੍ਰਗਟ ਕੀਤਾ।

ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਦਾ ਅੰਤਿਮ ਸੰਸਕਾਰ ਅੱਜ ਸ਼ਾਮ 5 ਵਜੇ ਕੀਤਾ ਜਾਵੇਗਾ। ਅਜਿਹੇ 'ਚ ਬਾਲੀਵੁੱਡ ਦੇ ਕਈ ਦਿੱਗਜ ਸਿਤਾਰੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ। ਇਸ 'ਚ ਜਾਵੇਦ ਅਖਤਰ, ਅਨੁਪਮ ਖੇਰ ਅਤੇ ਰਾਜ ਬੱਬਰ ਸਮੇਤ ਕਈ ਸਿਤਾਰੇ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਦੇ ਘਰ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਉੱਥੇ ਹੀ ਕਈ ਸਿਤਾਰੇ ਇਸ ਦਿੱਗਜ ਅਦਾਕਾਰ ਨੂੰ ਨਮ ਅੱਖਾਂ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਕੇ ਸ਼ਰਧਾਂਜਲੀ ਦੇ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਅਦਾਕਾਰ ਦਾ ਪੋਸਟਮਾਰਟ ਹੋ ਗਿਆ ਹੈ, ਜਿਸ ਤੋਂ ਇਹ ਸਾਬਿਤ ਹੋ ਗਿਆ ਕਿ ਅਦਾਕਾਰ ਦੀ ਮੌਤ ਦਾ ਕਾਰਨ ਆਰਟ ਅਟੈਕ ਹੀ ਹੈ।

ਇਹ ਵੀ ਪੜ੍ਹੋ:Satish Kaushik Last Movie: ਸਤੀਸ਼ ਕੌਸ਼ਿਕ ਇਸ ਫਿਲਮ 'ਚ ਆਖਰੀ ਵਾਰ ਆਉਣਗੇ ਨਜ਼ਰ, ਨਿਭਾਇਆ ਹੈ ਇਹ ਕਿਰਦਾਰ

ABOUT THE AUTHOR

...view details