ਨਵੀਂ ਦਿੱਲੀ:ਬਾਲੀਵੁੱਡ ਦੀ 'ਦੇਸੀ ਗਰਲ' ਅਦਾਕਾਰਾ ਪ੍ਰਿਯੰਕਾ ਚੋਪੜਾ ਆਪਣੀ ਭੈਣ ਪਰਿਣੀਤੀ ਚੋਪੜਾ ਦੀ ਮੰਗਣੀ 'ਚ ਸ਼ਾਮਲ ਹੋਈ। ਸਮਾਰੋਹ ਤੋਂ ਬਾਅਦ ਪ੍ਰਿਯੰਕਾ ਨਵੇਂ ਵਿਆਹੇ ਜੋੜੇ ਦੇ ਵਿਆਹ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਨਜ਼ਰ ਆਈ। ਕਈ ਮੀਡੀਆ ਰਿਪੋਰਟਾਂ ਮੁਤਾਬਕ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਲੰਬੇ ਸਮੇਂ ਤੋਂ ਇਕ-ਦੂਜੇ ਨੂੰ ਡੇਟ ਕਰ ਰਹੇ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਰਿਸ਼ਤੇ ਨੂੰ ਇਕ ਕਦਮ ਹੋਰ ਅੱਗੇ ਵਧਾਉਣ ਦਾ ਫੈਸਲਾ ਕੀਤਾ ਅਤੇ ਪਰਿਵਾਰ ਅਤੇ ਕਰੀਬੀ ਦੋਸਤਾਂ ਦੀ ਮੌਜੂਦਗੀ 'ਚ ਬੀਤੇ ਦਿਨ ਮੰਗਣੀ ਕਰ ਲਈ। ਦੋਵਾਂ ਦੀ ਮੰਗਣੀ ਤੋਂ ਬਾਅਦ ਅਦਾਕਾਰਾ ਪ੍ਰਿਅੰਕਾ ਚੋਪੜਾ ਨੇ ਆਪਣੀ ਭੈਣ ਲਈ ਇੰਸਟਾਗ੍ਰਾਮ ਪੋਸਟ ਸ਼ੇਅਰ ਕੀਤੀ ਹੈ। ਪ੍ਰਿਯੰਕਾ ਨੇ ਸੋਸ਼ਲ ਮੀਡੀਆ 'ਤੇ ਦੋਵਾਂ ਦੀ ਮੰਗਣੀ ਦੀਆਂ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ, ਜੋ ਹੁਣ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਤਸਵੀਰਾਂ ਸ਼ੇਅਰ ਕਰ ਪ੍ਰਿਯੰਕਾ ਚੋਪੜਾ ਨੇ ਲਿਖਿਆ ਇਹ ਕੈਪਸ਼ਨ:ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਪ੍ਰਿਯੰਕਾ ਚੋਪੜਾ ਨੇ ਕੈਪਸ਼ਨ 'ਚ ਲਿਖਿਆ, 'ਵਧਾਈਆਂ ਤਿਸ਼ਾ ਅਤੇ ਰਾਘਵ... ਵਿਆਹ ਦਾ ਇੰਤਜ਼ਾਰ ਨਹੀਂ ਕੀਤਾ ਜਾ ਰਿਹਾ। ਤੁਹਾਡੇ ਅਤੇ ਪਰਿਵਾਰ ਦੋਵਾਂ ਲਈ ਬਹੁਤ ਖੁਸ਼ੀ ਹੈ। ਪਰਿਵਾਰ ਨੂੰ ਮਿਲਕੇ ਬਹੁਤ ਵਧੀਆ ਲੱਗਾ।' ਹੁਣ ਪ੍ਰਿਯੰਕਾ ਚੋਪੜਾ ਦੇ ਇਸ ਇੰਸਟਾਗ੍ਰਾਮ ਪੋਸਟ 'ਤੇ ਪ੍ਰਸ਼ੰਸਕ ਵੀ ਜ਼ਬਰਦਸਤ ਟਿੱਪਣੀਆਂ ਕਰ ਰਹੇ ਹਨ ਅਤੇ ਪਰਿਣੀਤੀ ਅਤੇ ਰਾਘਵ ਨੂੰ ਉਨ੍ਹਾਂ ਦੀ ਮੰਗਣੀ ਲਈ ਵਧਾਈ ਦੇ ਰਹੇ ਹਨ। ਮੰਗਣੀ ਦੇ ਮੌਕੇ 'ਤੇ ਪ੍ਰਿਯੰਕਾ ਚੋਪੜਾ ਪੀਲੇ ਰੰਗ ਦੀ ਡਿਜ਼ਾਈਨਰ ਸਾੜੀ ਪਹਿਨੀ ਨਜ਼ਰ ਆਈ।