ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ 29 ਮਈ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਭਾਵੇਂ ਇਸ ਦੁਨੀਆ 'ਚ ਨਹੀਂ ਹੈ ਪਰ ਉਹ ਅੱਜ ਵੀ ਆਪਣੇ ਗੀਤਾਂ ਨਾਲ ਪ੍ਰਸ਼ੰਸਕਾਂ ਦੇ ਦਿਲਾਂ 'ਚ ਜ਼ਿੰਦਾ ਹੈ। ਸਿੱਧੂ ਮੂਸੇਵਾਲਾ ਆਪਣੀ ਮੌਤ ਤੋਂ ਪਹਿਲਾਂ ਹੀ ਇੰਨੇ ਗੀਤ ਰਿਕਾਰਡ ਕਰ ਚੁੱਕਿਆ ਸੀ ਕਿ ਆਉਣ ਵਾਲੇ ਕਈ ਸਾਲਾਂ ਤੱਕ ਉਨ੍ਹਾਂ ਦੇ ਪ੍ਰਸ਼ੰਸਕ ਉਨ੍ਹਾਂ ਦੀ ਗਾਇਕੀ ਨੂੰ ਸੁਣਦੇ ਰਹਿਣਗੇ।
ਸਿੱਧੂ ਦੇ ਕਤਲ ਤੋਂ ਬਾਅਦ ਉਸ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਸੀ ਕਿ ਉਸ ਦੇ ਪੁੱਤਰ ਦੇ ਕਈ ਗੀਤ ਅਜੇ ਵੀ ਰਿਕਾਰਡ ਹੋਏ ਪਏ ਹਨ। ਉਹਨਾਂ ਦੀ ਕੋਸ਼ਿਸ਼ ਰਹੇਗੀ ਕਿ ਉਸ ਦੇ ਬੇਟੇ ਨੂੰ 7-8 ਸਾਲ ਤੱਕ ਜ਼ਿੰਦਾ ਰੱਖੇ। ਇਸ ਤੋਂ ਇਲਾਵਾ ਗਾਇਕ ਦੀ ਮਾਤਾ ਚਰਨ ਕੌਰ ਅਤੇ ਤਾਇਆ ਚਮਕੌਰ ਸਿੰਘ ਨੇ ਦੱਸਿਆ ਸੀ ਕਿ ਸਿੱਧੂ ਮੂਸੇਵਾਲਾ ਦੇ 45 ਤੋਂ ਵੱਧ ਰਿਕਾਰਡ ਕੀਤੇ ਗੀਤ ਪਏ ਹਨ। ਉਨ੍ਹਾਂ ਨੂੰ ਹੌਲੀ-ਹੌਲੀ ਰਿਲੀਜ਼ ਕਰ ਦਿੱਤਾ ਜਾਵੇਗਾ।
ਕਤਲ ਤੋਂ ਬਾਅਦ ਰਿਲੀਜ਼ ਹੋਇਆ ਸੀ ਇਹ ਪਹਿਲਾਂ ਗੀਤ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ 25 ਦਿਨ ਬਾਅਦ 23 ਜੂਨ ਨੂੰ ਮਰਹੂਮ ਗਾਇਕ ਦਾ ਪਹਿਲਾਂ ਗੀਤ ਰਿਲੀਜ਼ ਹੋਇਆ ਸੀ। ਇਹ ਗੀਤ ਪੰਜਾਬ-ਹਰਿਆਣਾ ਦੇ ਸਤਲੁਜ ਯਮੁਨਾ ਲਿੰਕ ਨਹਿਰ (SYL) ਮੁੱਦੇ 'ਤੇ ਗਾਇਆ ਗਿਆ ਸੀ। ਹਾਲਾਂਕਿ ਇਸ ਗੀਤ ਦੇ ਵਿਵਾਦਾਂ 'ਚ ਆਉਣ ਤੋਂ ਬਾਅਦ ਇਸ ਨੂੰ ਯੂਟਿਊਬ ਨੇ ਆਪਣੇ ਪਲੇਟਫਾਰਮ ਤੋਂ ਹਟਾ ਦਿੱਤਾ ਸੀ। ਇਸ ਤੋਂ ਇਲਾਵਾ ਗੀਤ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਦੀ ਵੀ ਮੰਗ ਕੀਤੀ ਗਈ ਸੀ।
- ਸਿੱਧੂ ਮੂਸੇਵਾਲਾ ਦੀ ਸੋਚ ਨੂੰ ਜਿੰਦਾ ਰੱਖਣ ਲਈ ਉਸਦੀਆਂ ਪੇਂਟਿੰਗ ਬਣਾ ਰਿਹਾ ਹੈ ਗੁਰਦਾਸਪੁਰ ਦਾ ਰਾਜਾ ਪੇਂਟਰ
- Sidhu Moose Wala Death Anniversary: ਮੈਂਡੀ ਤੱਖਰ ਤੋਂ ਲੈ ਕੇ ਸਵੀਤਾਜ ਬਰਾੜ ਤੱਕ, ਇਹਨਾਂ ਸੁੰਦਰੀਆਂ ਨਾਲ ਕੰਮ ਚੁੱਕੇ ਸਨ ਗਾਇਕ ਸਿੱਧੂ ਮੂਸੇਵਾਲਾ
- Sidhu Moose Wala 1st Death Anniversary: OMG...ਇੰਨੀ ਮਹਿੰਗੀ ਘੜੀ ਅਤੇ ਇੰਨੀ ਮਹਿੰਗੀ ਗੱਡੀ ਲੈ ਕੇ ਚੱਲਦੇ ਸਨ ਗਾਇਕ ਸਿੱਧੂ ਮੂਸੇਵਾਲਾ, ਕੀਮਤ ਸੁਣਕੇ ਉੱਡ ਜਾਣਗੇ ਹੋਸ਼