ਚੰਡੀਗੜ੍ਹ:ਬਾਲੀਵੁੱਡ ਫਿਲਮ Goodluckjeery ਨੂੰ ਲੈਕੇ ਵਿਵਾਦ ਭਖਦਾ ਜਾ ਰਿਹਾ ਹੈ। ਇਸ ਫਿਲਮ ਨੂੰ ਲੈਕੇ ਪਾਲੀਵੁੱਡ ਅਤੇ ਬਾਲੀਵੁੱਡ ਇੱਕ ਵਾਰ ਫਿਰ ਆਹਮੋ-ਸਾਹਮਣੇ ਹੁੰਦਾ ਵਿਖਾਈ ਦੇ ਰਿਹਾ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਨੇ ਬਾਲੀਵੁੱਡ ਫਿਲਮ 'ਗੁੱਡ ਲੱਕ ਜੈਰੀ' ਖਿਲਾਫ਼ ਜੰਮਕੇ ਭੜਾਸ ਕੱਢੀ ਹੈ। ਬਾਵਾ ਨੇ ਕਿਹਾ ਕਿ ਇਸ ਫਿਲਮ ਵਿੱਚ ਇੱਕ ਵਾਰ ਫਿਰ ਪੰਜਾਬ ਨੂੰ ਚਿੱਟਾ (ਨਸ਼ੇ) ਵਾਲਾ ਦਿਖਾਇਆ ਗਿਆ ਹੈ। ਇਸਦੇ ਨਾਲ ਹੀ ਉਨ੍ਹਾਂ ਵੱਡਾ ਸਵਾਲ ਚੁੱਕਦਿਆਂ ਕਿਹਾ ਹੈ ਕਿ ਬਾਲੀਵੁੱਡ ਫਿਲਮਾਂ 'ਚ ਪੰਜਾਬ ਨੂੰ ਸਿਰਫ ਨਸ਼ੇ ਵਾਲੇ ਸੂਬੇ ਹੀ ਦਿਖਾਇਆ ਜਾਵੇਗਾ।
ਇਸਦੇ ਨਾਲ ਹੀ ਹੋਰ ਪਾਲੀਵੁੱਡ ਇੰਡਸਟਰੀ ਦੇ ਨਾਮੀ ਸਿਤਾਰੇ ਇਸ ਫਿਲਮ ਦੇ ਵਿਰੋਧ ਵਿੱਚ ਉੱਤਰੇ ਆਏ ਹਨ। ਪੰਜਾਬੀ ਗਾਇਕ ਜੱਸੀ ਨੇ ਕਿਹਾ ਕਿ ਬਾਲੀਵੁੱਡ ਹਮੇਸ਼ਾ ਹੀ ਪੰਜਾਬ ਨੂੰ ਵਿਚਾਰਹੀਣ ਪੇਸ਼ ਕਰਦਾ ਆ ਰਿਹਾ ਹੈ। ਉਨ੍ਹਾਂ ਇਸਦਾ ਕਾਰਨ ਦੱਸਦਿਇਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਪਾਲਿਸੀ ਨਹੀਂ ਬਣਾਈ ਗਈ ਜਿਸ ਕਾਰਨ ਅਜਿਹਾ ਹੋ ਰਿਹਾ ਹੈ।