ਦਿੱਲੀ:ਟੀਵੀ ਅਤੇ ਫਿਲਮ ਦੀ ਦੁਨੀਆ ਦੇ ਮਸ਼ਹੂਰ ਕਾਮੇਡੀਅਨ ਅਤੇ ਐਕਟਰ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਦਿਲ ਦਾ ਦੌਰਾ ਪਿਆ ਸੀ। ਇਸ ਸਬੰਧ ਵਿਚ ਰਾਜੂ ਨੂੰ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹੁਣ ਕਾਮੇਡੀਅਨ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ। ਜਦੋਂ ਰਾਜੂ ਦੀ ਐਂਜੀਓਗ੍ਰਾਫੀ ਕੀਤੀ ਗਈ ਤਾਂ ਕਾਮੇਡੀਅਨ ਦੇ ਦਿਲ ਦੇ ਵੱਡੇ ਹਿੱਸੇ ਵਿੱਚ 100% ਬਲਾਕੇਜ ਪਾਈ ਗਈ।
ਦੱਸ ਦੇਈਏ ਕਿ ਰਾਜੂ ਨੂੰ ਜਿਮ ਵਿੱਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ। ਇਹ ਉਹ ਸਮਾਂ ਸੀ ਜਦੋਂ ਉਹ ਟ੍ਰੈਡਮਿਲ 'ਤੇ ਦੌੜਦੇ ਹੋਏ ਹੇਠਾਂ ਡਿੱਗ ਗਿਆ। ਇਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਰਾਜੂ ਨੂੰ ਦਿਲ ਦਾ ਦੌਰਾ ਪਿਆ ਹੈ, ਇਸ ਖਬਰ ਦੀ ਪੁਸ਼ਟੀ ਉਸ ਦੇ ਭਰਾ ਨੇ ਕੀਤੀ। ਜ਼ਿਕਰਯੋਗ ਹੈ ਕਿ 59 ਸਾਲਾ ਰਾਜੂ ਸ਼੍ਰੀਵਾਸਤਵ ਨੂੰ ਦੋ ਦਿਨ ਇਲਾਜ ਲਈ ਹਸਪਤਾਲ 'ਚ ਰੱਖਿਆ ਜਾਵੇਗਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਜਾਵੇਗੀ।
ਦਿਲ 'ਚ 100 ਫੀਸਦੀ ਬਲਾਕੇਜ ਰਾਜੂ ਸ਼੍ਰੀਵਾਸਤਵ ਨੂੰ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਦੇ ਕਾਰਡਿਅਕ ਕੇਅਰ ਯੂਨਿਟ 'ਚ ਰੱਖਿਆ ਗਿਆ ਹੈ ਅਤੇ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਹੈ। ਰਾਜੂ ਦੀ ਐਂਜੀਓਗ੍ਰਾਫੀ ਵੀ ਕੀਤੀ ਗਈ, ਜਿਸ ਵਿਚ ਉਸ ਦੇ ਦਿਲ ਦੇ ਵੱਡੇ ਹਿੱਸੇ ਵਿਚ 100 ਫੀਸਦੀ ਬਲਾਕੇਜ ਪਾਈ ਗਈ। ਡਾਕਟਰ ਦਾ ਕਹਿਣਾ ਹੈ ਕਿ ਰਾਜੂ ਸ਼੍ਰੀਵਾਸਤਵ ਦੀ ਹਾਲਤ ਇਸ ਸਮੇਂ ਬਹੁਤ ਨਾਜ਼ੁਕ ਬਣੀ ਹੋਈ ਹੈ ਅਤੇ ਇਸ ਲਈ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ 'ਤੇ ਰੱਖਿਆ ਗਿਆ ਹੈ।