ਮੁੰਬਈ (ਬਿਊਰੋ): 1 ਦਸੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਰਣਬੀਰ ਕਪੂਰ ਸਟਾਰਰ ਫਿਲਮ 'ਐਨੀਮਲ' ਬਾਕਸ ਆਫਿਸ 'ਤੇ ਕਮਾਲ ਕਰ ਰਹੀ ਹੈ। ਹੁਣ ਤੱਕ ਐਨੀਮਲ ਨੇ ਸਾਰੀਆਂ ਭਾਸ਼ਾਵਾਂ ਵਿੱਚ 241.43 ਕਰੋੜ ਰੁਪਏ ਇਕੱਠੇ ਕੀਤੇ ਹਨ। ਫਿਲਮ ਨੇ ਚੌਥੇ ਦਿਨ ਸਾਰੀਆਂ ਭਾਸ਼ਾਵਾਂ 'ਚ 39.9 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ।
ਆਓ ਜਾਣਦੇ ਹਾਂ ਫਿਲਮ ਪੰਜਵੇਂ ਦਿਨ ਕਿੰਨਾ ਕਲੈਕਸ਼ਨ ਕਰਨ ਜਾ ਰਹੀ ਹੈ। ਫਿਲਮ ਨੂੰ ਨਿਰਦੇਸ਼ਕ ਸੰਦੀਪ ਰੈਡੀ ਵਾਂਗਾ ਦੁਆਰਾ ਨਿਰਦੇਸ਼ਿਤ ਕੀਤਾ ਗਿਆ ਹੈ ਅਤੇ ਟੀ-ਸੀਰੀਜ਼ ਅਤੇ ਭਦਰਕਾਲੀ ਪਿਕਚਰਜ਼ ਦੁਆਰਾ ਨਿਰਮਿਤ ਹੈ। ਐਨੀਮਲ ਵਿੱਚ ਰਣਬੀਰ ਕਪੂਰ, ਅਨਿਲ ਕਪੂਰ, ਬੌਬੀ ਦਿਓਲ, ਰਸ਼ਮਿਕਾ ਮੰਡਾਨਾ ਅਤੇ ਤ੍ਰਿਪਤੀ ਡਿਮਰੀ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ।
ਤੁਹਾਨੂੰ ਦੱਸ ਦਈਏ ਕਿ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਫਿਲਮ ਕਿਸੇ ਵੀ ਸਮੇਂ ਵਿਸ਼ਵ ਪੱਧਰ 'ਤੇ 400 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਵੇਗੀ। ਇਸ ਦੌਰਾਨ ਭਾਰਤ ਵਿੱਚ ਇਸ ਨੇ ਸੋਮਵਾਰ 4 ਦਸੰਬਰ ਨੂੰ 39 ਕਰੋੜ ਰੁਪਏ ਕਮਾਏ ਹਨ, ਜਿਸ ਨਾਲ ਫਿਲਮ ਦਾ ਕੁੱਲ ਕਲੈਕਸ਼ਨ 241 ਕਰੋੜ ਰੁਪਏ ਹੋ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਐਨੀਮਲ ਆਪਣੇ ਪੰਜਵੇਂ ਦਿਨ ਕਰੀਬ 60 ਕਰੋੜ ਰੁਪਏ ਕਮਾ ਸਕਦੀ ਹੈ। ਜੇਕਰ ਅਜਿਹਾ ਹੀ ਹੁੰਦਾ ਹੈ ਤਾਂ ਭਾਰਤ 'ਚ ਪੰਜ ਦਿਨਾਂ 'ਚ ਐਨੀਮਲ ਦੀ ਕੁੱਲ ਕਮਾਈ 300 ਕਰੋੜ ਰੁਪਏ ਦੇ ਕਰੀਬ ਹੋ ਜਾਵੇਗੀ।
'ਐਨੀਮਲ' ਇੱਕ ਪਿਤਾ-ਪੁੱਤਰ ਦੇ ਰਿਸ਼ਤੇ 'ਤੇ ਆਧਾਰਿਤ ਹੈ, ਜਿਸ ਵਿਚ ਰਣਬੀਰ ਆਪਣੇ ਪਿਤਾ ਨੂੰ ਬਹੁਤ ਪਿਆਰ ਕਰਦੇ ਹਨ ਅਤੇ ਉਨ੍ਹਾਂ ਲਈ ਕੁਝ ਵੀ ਕਰਨ ਨੂੰ ਤਿਆਰ ਹਨ। ਫਿਲਮ 'ਚ ਬੌਬੀ ਦਿਓਲ ਨੇ ਵੀ ਕਾਫੀ ਵਧੀਆ ਕਿਰਦਾਰ ਨਿਭਾਇਆ ਹੈ। ਉਲੇਖਯੋਗ ਹੈ ਕਿ 'ਐਨੀਮਲ' 2023 ਦੀ ਸਭ ਤੋਂ ਉਡੀਕੀ ਜਾਣ ਵਾਲੀ ਫਿਲਮ ਸੀ। ਸੰਦੀਪ ਰੈੱਡੀ ਵਾਂਗਾ ਦੁਆਰਾ ਨਿਰਦੇਸ਼ਿਤ ਇਹ ਫਿਲਮ 1 ਦਸੰਬਰ ਨੂੰ ਹਿੰਦੀ, ਤਾਮਿਲ ਅਤੇ ਤੇਲਗੂ ਵਿੱਚ ਰਿਲੀਜ਼ ਹੋਈ ਸੀ। ਵਿੱਕੀ ਕੌਸ਼ਲ ਦੀ 'ਸੈਮ ਬਹਾਦਰ' ਨਾਲ ਬਾਕਸ ਆਫਿਸ 'ਤੇ ਸਖਤ ਟੱਕਰ ਦੇ ਬਾਵਜੂਦ 'ਐਨੀਮਲ' ਬਾਕਸ ਆਫਿਸ ਦੀਆਂ ਸਾਰੀਆਂ ਹੱਦਾਂ ਨੂੰ ਪਾਰ ਕਰ ਰਹੀ ਹੈ।