ਚੰਡੀਗੜ੍ਹ:ਪੰਜਾਬੀ ਸੰਗੀਤ ਜਗਤ ਤੋਂ ਬੁਰੀ ਖਬਰ ਸੁਣਨ ਨੂੰ ਮਿਲ ਰਹੀ ਹੈ, ਜੀ ਹਾਂ...ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀਏ ਡਿਪਟੀ ਵੋਹਰਾ (ranjeet bawa manager deputy vohra died) ਦੀ ਉਨ੍ਹਾਂ ਦੇ ਜਨਮ ਦਿਨ ( 8 ਜਨਵਰੀ) ਵਾਲੇ ਦਿਨ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ, ਉਹ ਚੰਡੀਗੜ੍ਹ ਤੋਂ ਆਪਣੇ ਜੱਦੀ ਸ਼ਹਿਰ ਬਟਾਲਾ ਜਾ ਰਹੇ ਸੀ ਅਤੇ ਮੌਕੇ 'ਤੇ ਹੀ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਕਾਰ ਪੁਲ ਨਾਲ ਟਕਰਾ ਕੇ ਪੂਰੀ ਤਰ੍ਹਾਂ ਨੁਕਸਾਨੀ ਗਈ। ਉਨ੍ਹਾਂ ਦੇ ਜੱਦੀ ਸ਼ਹਿਰ ਬਟਾਲਾ ਵਿੱਚ ਸੋਗ ਦੀ ਲਹਿਰ ਛਾਈ ਹੋਈ ਹੈ।
ਮੌਕੇ 'ਤੇ ਪਹੁੰਚੇ ਥਾਣਾ ਮਕਸੂਦਾਂ ਦੇ ਏ.ਐਸ.ਆਈ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਹਾਦਸੇ ਦੀ ਸੂਚਨਾ ਥਾਣਾ ਮਕਸੂਦਾਂ ਵਿਖੇ ਫ਼ੋਨ 'ਤੇ ਮਿਲੀ ਸੀ। ਸੂਚਨਾ ਦੇਣ ਵਾਲੇ ਨੇ ਦੱਸਿਆ ਸੀ ਕਿ ਕਾਰ ਲਿੱਡਣ ਪੁਲ 'ਤੇ ਹਾਦਸਾਗ੍ਰਸਤ ਹੋ ਗਈ। ਉਹ ਤੁਰੰਤ ਸਟਾਫ਼ ਨਾਲ ਮੌਕੇ 'ਤੇ ਪਹੁੰਚ ਗਏ। ਇੱਥੇ ਆ ਕੇ ਉਨ੍ਹਾਂ ਨੂੰ ਪਤਾ ਲੱਗਾ ਕਿ ਕਾਰ 'ਚ ਸਵਾਰ ਪੰਜਾਬੀ ਗਾਇਕ ਦੇ ਪੀਏ ਡਿਪਟੀ ਵੋਹਰਾ (ranjeet bawa manager deputy vohra died) ਹਨ ਅਤੇ ਉਨ੍ਹਾਂ ਦੀ ਮੌਤ ਹੋ ਗਈ ਹੈ।