ਚੰਡੀਗੜ੍ਹ:ਪੰਜਾਬੀ ਦੀ ਮਸ਼ਹੂਰ ਅਦਾਕਾਰਾ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਵਾਲੀ ਖ਼ਬਰ ਸਾਹਮਣੇ ਆਈ ਹੈ, ਸੂਤਰਾਂ ਅਨੁਸਾਰ ਸਰਗੁਣ ਮਹਿਤਾ ਜਲਦ ਹੀ ਬਾਲੀਵੁੱਡ ਵਿੱਚ ਐਂਟਰੀ ਕਰਨ ਜਾ ਰਹੀ ਹੈ, ਦੱਸਿਆ ਜਾ ਰਿਹਾ ਕਿ ਅਦਾਕਾਰਾ ਬਾਲੀਵੁੱਡ ਵਿੱਚ ਡੈਬਿਊ ਅਕਸ਼ੈ ਕੁਮਾਰ ਨਾਲ ਕਰਨ ਜਾ ਰਹੀ ਹੈ। ਇਸ ਤੋਂ ਪਹਿਲਾਂ ਅਦਾਕਾਰਾ ਪੰਜਾਬੀ ਦੀਆਂ ਕਈ ਪ੍ਰਸਿੱਧ ਫਿਲਮਾਂ ਵਿੱਚ ਨਾਮ ਬਣਾ ਚੁੱਕੀ ਹੈ। ਜਾਣਕਾਰੀ ਅਨੁਸਾਰ ਅਦਾਕਾਰਾ ਨੂੰ ਮਿਸ਼ਨ ਸਿੰਡਰੈਲਾ ਵਿੱਚ ਕਾਸਟ ਕੀਤਾ ਗਿਆ ਹੈ, ਇਹ ਸਰਗੁਣ ਲਈ ਬਹੁਤ ਵੱਡੀ ਪ੍ਰਾਪਤੀ ਹੈ।
ਬਾਲੀਵੁੱਡ ਖਿਡਾਰੀ ਅਕਸ਼ੈ ਕੁਮਾਰ ਦੀ ਫਿਲਮ 'ਮਿਸ਼ਨ ਸਿੰਡਰੈਲਾ' ਨੂੰ ਰਣਜੀਤ ਐੱਮ ਤਿਵਾਰੀ ਡਾਇਰੈਕਟ ਕਰ ਰਹੇ ਹਨ। ਇਸ ਪ੍ਰੋਜੈਕਟ ਵਿੱਚ ਅਕਸ਼ੈ ਕੁਮਾਰ ਤੋਂ ਇਲਾਵਾ ਸਰਗੁਣ ਮਹਿਤਾ, ਰਕੁਲ ਪ੍ਰੀਤ ਸਿੰਘ ਵੀ ਨਜ਼ਰ ਆਉਣਗੇ। ਹਾਲ ਹੀ 'ਚ ਖਬਰਾਂ ਆਈਆਂ ਸਨ ਕਿ ਇਹ ਫਿਲਮ ਥੀਏਟਰ ਦੀ ਬਜਾਏ OTT 'ਤੇ ਰਿਲੀਜ਼ ਹੋ ਸਕਦੀ ਹੈ।