ਮੁੰਬਈ:ਸਲਮਾਨ ਖਾਨ ਦੀ ਆਉਣ ਵਾਲੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਰਿਲੀਜ਼ ਹੋਣ ਵਾਲੀ ਹੈ। ਫਿਲਮ ਦੀ ਰਿਲੀਜ਼ 'ਚ ਸਿਰਫ ਇਕ ਹਫਤਾ ਬਾਕੀ ਹੈ। ਅਜਿਹੇ 'ਚ ਸਲਮਾਨ ਖਾਨ ਆਪਣੀ ਪੂਰੀ ਟੀਮ ਦੇ ਨਾਲ ਫਿਲਮ ਦਾ ਪ੍ਰਮੋਸ਼ਨ ਪੂਰੇ ਜ਼ੋਰ-ਸ਼ੋਰ ਨਾਲ ਕਰ ਰਹੇ ਹਨ।
ਸਲਮਾਨ ਫਿਲਮ ਦੀ ਪ੍ਰਮੋਸ਼ਨ ਲਈ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' 'ਚ ਪਹੁੰਚੇ ਸਨ। ਉੱਥੇ ਹੀ ਸ਼ਹਿਨਾਜ਼ ਗਿੱਲ ਨੇ ਸਲਮਾਨ ਖਾਨ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਹੈ। ਸ਼ਹਿਨਾਜ਼ ਨੇ ਦੱਸਿਆ ਕਿ ਉਸ ਨੇ ਸਲਮਾਨ ਖਾਨ ਦਾ ਨੰਬਰ ਜਾਣੇ ਬਿਨਾਂ ਹੀ ਬਲੌਕ ਕਰ ਦਿੱਤਾ ਸੀ। ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੀ ਫਿਲਮ ਨਾਲ ਆਪਣਾ ਬਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ।
ਕਿਉਂ ਬਲੌਕ ਕੀਤਾ ਗਿਆ ਸੀ ਸਲਮਾਨ ਖਾਨ ਦਾ ਨੰਬਰ?: ਸ਼ਹਿਨਾਜ਼ ਗਿੱਲ ਨੇ ਸ਼ੋਅ 'ਚ ਦੱਸਿਆ ਕਿ ਜਦੋਂ ਉਹ ਅੰਮ੍ਰਿਤਸਰ 'ਚ ਸੀ ਤਾਂ ਉਸ ਨੂੰ ਸਲਮਾਨ ਖਾਨ ਦੇ ਨਾਂ 'ਤੇ ਕਾਲ ਆਈ। ਇਸ ਵਿੱਚ ਉਨ੍ਹਾਂ ਨੂੰ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੀ ਪੇਸ਼ਕਸ਼ ਹੋਈ ਸੀ। ਸ਼ਹਿਨਾਜ਼ ਨੇ ਦੱਸਿਆ ਕਿ ਉਸ ਨੂੰ ਅਜਿਹੇ ਆਫਰ ਦੇ ਕਈ ਕਾਲ ਆਉਂਦੇ ਰਹਿੰਦੇ ਸਨ ਅਤੇ ਉਸ ਨੇ ਆਪਣੇ ਸਲਮਾਨ ਭਾਈ ਦਾ ਨੰਬਰ ਬਲੌਕ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੂੰ ਸੁਨੇਹਾ ਮਿਲਿਆ ਸੀ ਕਿ ਸਲਮਾਨ ਖਾਨ ਉਨ੍ਹਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।