ਸਿੱਧੂ ਮੂਸੇਵਾਲਾ ਦੇ ਪਿਤਾ ਵਿਦੇਸ਼ ਲਈ ਰਵਾਨਾ ਮਾਨਸਾ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਦੂਜੇ ਦਿਨ ਵੀ ਮੂਸਾ ਪਿੰਡ 'ਚ ਪੰਜਾਬ ਪੁਲਿਸ ਦਾ ਸਖ਼ਤ ਪਹਿਰਾ ਹੈ। ਮੂਸਾ ਪਿੰਡ ਵਿੱਚ ਜਾਣ ਵਾਲੇ ਹਰ ਵਿਅਕਤੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਕੇਂਦਰੀ ਏਜੰਸੀਆਂ ਨੇ ਮਾਨਸਾ ਪੁਲਿਸ ਨੂੰ ਅਲਰਟ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਪਰਿਵਾਰ 'ਤੇ ਹਮਲਾ ਹੋ ਸਕਦਾ ਹੈ। ਜਿਸ ਕਰਕੇ ਮੂਸਾ ਪਿੰਡ ਵਿੱਚ ਭਾਰੀ ਪੁਲਿਸ ਫੋਰਸ ਲਗਾਈ ਗਈ ਹੈ।
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਯੂਕੇ ਚਲੇ (Balkaur Singh going to UK after increased security) ਗਏ ਹਨ ਅਤੇ ਮਾਤਾ ਚਰਨ ਕੌਰ ਪਿੰਡ ਮੂਸਾ ਵਿੱਚ ਹੀ ਹਨ, ਪਰ ਫਿਰ ਵੀ ਪੁਲਿਸ ਨੇ ਸੈਂਕੜੇ ਕਰਮਚਾਰੀ ਮੂਸਾ ਪਿੰਡ ਵਿੱਚ ਲਾਏ ਹੋਏ ਹਨ ਅਤੇ ਚੌਕਸੀ ਵੀ ਵਧਾਈ ਗਈ ਹੈ।
ਤੁਹਾਨੂੰ ਦੱਸ ਦਈਏ ਕਿ 29 ਮਈ 2022 ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੇਸ਼ ਵਿਦੇਸ਼ ਵਿਚ ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲਿਆਂ ਲਈ ਇਹ ਸਭ ਤੋਂ ਦੁਖਦਾਈ ਘਟਨਾ ਸੀ। ਸਿੱਧੂ ਮੂਸੇਵਾਲਾ ਕਤਲ ਉੱਤੇ ਪੰਜਾਬ ਸਰਕਾਰ ਬੁਰੀ ਤਰ੍ਹਾਂ ਘਿਰ ਗਈ ਸੀ ਕਿਉਂਕਿ ਕਤਲ ਤੋਂ 1 ਦਿਨ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘੱਟ ਕੀਤੀ ਗਈ ਸੀ। ਸਰਕਾਰ ਨੂੰ ਲੋਕਾਂ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਿਆ ਸੀ।
ਮੂਸੇਵਾਲਾ ਕਤਲ ਕੇਸ (Musewala murder case) ਦੀ ਜ਼ਿੰਮੇਦਾਰੀ ਕੈਨੇਡਾ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਵੀ ਇਸ ਕੇਸ ਵਿਚ ਤਿਹਾੜ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ। ਪੋਸਟਮਾਰਟਮ ਰਿਪੋਰਟ ਵਿਚ ਦੱਸਿਆ ਗਿਆ ਕਿ ਸਿੱਧੂ ਮੂਸੇਵਾਲਾ ਨੂੰ 30 ਗੋਲੀਆਂ ਲੱਗੀਆਂ ਸਨ।
ਇਹ ਵੀ ਪੜ੍ਹੋ:ਮੂਸਾ ਪਿੰਡ ਨੂੰ ਪੁਲਿਸ ਨੇ ਕੀਤਾ ਸੀਲ, ਸਿੱਧੂ ਮੂਸੇਵਾਲਾ ਦੀ ਹਵੇਲੀ ਦੀ ਵਧਾਈ ਸੁਰੱਖਿਆ