ਪੰਜਾਬ

punjab

ETV Bharat / entertainment

Sidhu Moosewala New Song: ਕਤਲ ਤੋਂ ਬਾਅਦ ਮੂਸੇਵਾਲਾ ਦਾ ਚੌਥਾ ਗੀਤ 'ਚੋਰਨੀ' ਇਸ ਹਫ਼ਤੇ ਹੋਵੇਗਾ ਰਿਲੀਜ਼

Sidhu Moosewala New Song: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਚੌਥਾ ਗੀਤ 'ਚੋਰਨੀ' ਰਿਲੀਜ਼ ਲਈ ਤਿਆਰ ਹੈ, ਇਸ ਗੀਤ ਦੀ ਇਸ ਹਫ਼ਤੇ ਰਿਲੀਜ਼ ਹੋਣ ਦੀ ਆਸ ਕੀਤੀ ਜਾ ਰਹੀ ਹੈ।

Sidhu Moosewala New Song
Sidhu Moosewala New Song

By

Published : Jul 4, 2023, 10:11 AM IST

ਚੰਡੀਗੜ੍ਹ: ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਚੌਥਾ ਗੀਤ 'ਚੋਰਨੀ' ਇਸ ਹਫ਼ਤੇ ਰਿਲੀਜ਼ ਹੋਵੇਗਾ। ਇਸ ਸਬੰਧੀ ਰੈਪਰ ਡਿਵਾਈਨ ਨੇ ਜਾਣਕਾਰੀ ਦਿੱਤੀ ਹੈ ਤੇ ਮੂਸੇਵਾਲਾ ਨਾਲ ਆਪਣੀ ਫੋਟੋ ਵੀ ਸ਼ੇਅਰ ਕੀਤੀ ਹੈ। ਦੱਸ ਦਈਏ ਕਿ ਕਤਲ ਤੋਂ ਬਾਅਦ ਸਿੱਧੂ ਮੂਸੇਵਾਲਾ ਦਾ ਇਹ ਚੌਥਾ ਗੀਤ ਹੈ, ਇਸ ਤੋਂ ਪਹਿਲਾਂ ਐਸਵਾਈਐਲ, ਵਾਰ ਅਤੇ ਮੇਰਾ ਨਾਂ ਪ੍ਰਸ਼ੰਸਕਾਂ ਨੂੰ ਬਹੁਤ ਪਸੰਦ ਆਏ ਹਨ।

"ਦਿਲ ਸੇ...ਯੇ ਖਾਸ ਗੀਤ ਹੈ ਮੇਰੇ ਲਈ। ਇਹ ਦਿਲ ਤੋਂ ਹੈ...ਇਸ ਹਫ਼ਤੇ, ਚੋਰਨੀ।" - ਰੈਪਰ ਡਿਵਾਈਨ

ਤੁਹਾਨੂੰ ਦੱਸ ਦੇਈਏ ਕਿ ਮੂਸੇਵਾਲਾ ਦਾ ਤੀਜਾ ਗੀਤ 'ਮੇਰਾ ਨਾਂ' 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਇੱਕ ਘੰਟੇ ਵਿੱਚ 20 ਲੱਖ ਵਿਊਜ਼ ਮਿਲੇ ਅਤੇ ਗੀਤ ਨੂੰ 7 ਲੱਖ ਲੋਕਾਂ ਨੇ ਪਸੰਦ ਕੀਤਾ ਅਤੇ 1.5 ਲੱਖ ਕਮੈਂਟਸ ਆਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੁਆਰਾ ਬੋਲ ਦਿੱਤੇ ਗਏ ਸਨ।

ਮੂਸੇਵਾਲਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਮੂਸੇਵਾਲਾ ਲਈ ਉਸ ਦੇ 40 ਤੋਂ 45 ਗੀਤ ਪੈਂਡਿੰਗ ਹਨ, ਜਿਨ੍ਹਾਂ ਨੂੰ ਹੌਲੀ-ਹੌਲੀ ਉਸ ਦੇ ਪ੍ਰਸ਼ੰਸਕਾਂ ਵਿਚਕਾਰ ਲਿਆਂਦਾ ਜਾਵੇਗਾ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ 23 ਜੂਨ ਨੂੰ SYL ਗੀਤ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਗੀਤ ਨੂੰ 72 ਘੰਟਿਆਂ ਵਿੱਚ 27 ਮਿਲੀਅਨ ਵਿਊਜ਼ ਮਿਲ ਚੁੱਕੇ ਸਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ। ਇਸ ਗੀਤ ਤੋਂ ਬਾਅਦ ਬਲਵਿੰਦਰ ਸਿੰਘ ਜਟਾਣਾ ਵੀ ਸੁਰਖੀਆਂ ਵਿੱਚ ਆ ਗਿਆ ਸੀ। ਜਟਾਣਾ ਨੇ ਚੰਡੀਗੜ੍ਹ ਵਿੱਚ ਪੰਜਾਬ ਅਤੇ ਹਰਿਆਣਾ ਦਰਮਿਆਨ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਕੰਮ ਵਿੱਚ ਲੱਗੇ ਦੋ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਤੁਹਾਨੂੰ ਦੱਸ ਦਈਏ ਕਿ ਫਿਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ 8 ਨਵੰਬਰ ਨੂੰ ਦਿੱਗਜ ਗਾਇਕ ਸਿੱਧੂ ਮੂਸੇਵਾਲਾ ਦਾ ਦੂਜਾ ਗੀਤ 'ਵਾਰ' ਰਿਲੀਜ਼ ਕੀਤਾ ਗਿਆ ਸੀ। ਇਸ ਗੀਤ ਨੂੰ ਰਿਲੀਜ਼ ਹੋਣ ਤੋਂ ਬਾਅਦ ਹੁਣ ਤੱਕ 44 ਮਿਲੀਅਨ ਵਿਊਜ਼ ਮਿਲ ਚੁੱਕੇ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਿਛਲੇ ਸਾਲ 29 ਮਈ ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲੇਆਮ ਦੀ ਜ਼ਿੰਮੇਵਾਰੀ ਅਮਰੀਕਾ ਵਿੱਚ ਲੁਕੇ ਗੈਂਗਸਟਰ ਗੋਲਡੀ ਬਰਾੜ ਅਤੇ ਗੈਂਗਸਟਰ ਲਾਰੈਂਸ ਨੇ ਲਈ ਸੀ।

ABOUT THE AUTHOR

...view details