ਚੰਡੀਗੜ੍ਹ: ਜੇਕਰ ਤੁਸੀਂ ਪੰਜਾਬੀ ਗਾਇਕ ਬੱਬੂ ਮਾਨ ਦੇ ਪ੍ਰਸ਼ੰਸਕ ਹੋ ਤਾਂ ਯਕੀਨਨ ਇਹ ਖ਼ਬਰ ਤੁਹਾਡੇ ਲਈ ਹੈ, ਜੀ ਹਾਂ...ਪੰਜਾਬ ਦੇ ਮਸ਼ਹੂਰ ਗਾਇਕ ਬੱਬੂ ਮਾਨ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਮਾਨ ਨੂੰ ਕੁਝ ਦਿਨ ਪਹਿਲਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਟਵਿੱਟਰ ਨੇ ਕਾਨੂੰਨੀ ਮੰਗ ਨੂੰ ਦੇਖਦੇ ਹੋਏ ਇਹ ਕਾਰਵਾਈ ਕੀਤੀ ਹੈ। ਗਾਇਕ ਬੱਬੂ ਮਾਨ ਦੇ ਟਵਿੱਟਰ 'ਤੇ 2 ਲੱਖ 42 ਹਜ਼ਾਰ ਤੋਂ ਵੱਧ ਫਾਲੋਅਰਜ਼ ਹਨ।
ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਬੱਬੂ ਮਾਨ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ ਅਤੇ ਅੱਜ ਹੀ ਗਾਇਕ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਬੱਬੂ ਮਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਲਈ ਵੀ ਖਤਰਾ ਮੰਡਰਾ ਰਿਹਾ ਹੈ। ਸੂਤਰਾਂ ਮੁਤਾਬਕ ਬੱਬੂ ਮਾਨ ਨੂੰ ਧਮਕੀ ਭਰੀ ਕਾਲ ਆਈ ਸੀ।
ਬੱਬੂ ਮਾਨ ਬਾਰੇ: ਬੱਬੂ ਦਾ ਅਸਲੀ ਨਾਂ ਤੇਜਿੰਦਰ ਸਿੰਘ ਮਾਨ ਹੈ। ਬੱਬੂ ਮਾਨ ਦਾ ਜ਼ਿਆਦਾਤਰ ਕੰਮ ਪੰਜਾਬੀ ਸੰਗੀਤ ਅਤੇ ਫਿਲਮਾਂ 'ਤੇ ਕੇਂਦਰਿਤ ਹੈ। ਉਸ ਨੂੰ ਪੰਜਾਬੀ ਸੰਗੀਤ ਦੇ ਸਭ ਤੋਂ ਵੱਡੇ ਗਾਇਕਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਬੱਬੂ ਦੇ ਪ੍ਰਸ਼ੰਸਕ ਮੁੱਖ ਤੌਰ 'ਤੇ ਦੁਨੀਆਂ ਭਰ ਵਿੱਚ ਪੰਜਾਬੀ ਬੋਲਣ ਵਾਲੀ ਆਬਾਦੀ ਵਿੱਚੋਂ ਹਨ। ਗਾਇਕ ਬੱਬੂ ਮਾਨ ਦਾ ਜਨਮ 29 ਮਾਰਚ 1975 ਨੂੰ ਇੱਕ ਪੰਜਾਬੀ ਪਰਿਵਾਰ ਵਿੱਚ ਹੋਇਆ ਸੀ। ਉਸ ਦਾ ਪਰਿਵਾਰ ਪੰਜਾਬ ਦੇ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦਾ ਵਸਨੀਕ ਹੈ।