ਚੰਡੀਗੜ੍ਹ: ਜਦੋਂ ਦਾ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਦਿਨ ਦਿਹਾੜੇ ਗੋਲੀਆ ਨਾਲ ਮਾਰਿਆ ਗਿਆ ਹੈ, ਉਦੋਂ ਤੋਂ ਪੰਜਾਬੀ ਗਾਇਕਾਂ, ਅਦਾਕਾਰਾਂ ਵਿੱਚ ਗੁੱਸਾ ਭਰਿਆ ਹੋਇਆ ਹੈ। ਹਰ ਗਾਇਕ ਆਪਣੇ ਪੱਧਰ ਉਤੇ ਆਪਣਾ ਗੁੱਸਾ, ਦੁੱਖ ਬਿਆਨ ਕਰ ਰਿਹਾ ਹੈ।
ਮੌਜੂਦਾ ਸਮੇਂ ਦੀ ਗੱਲ ਕਰੀਏ ਤਾਂ ਗਾਇਕਾ ਜੈਨੀ ਜੌਹਲ ਦਾ ਨਵਾਂ ਗੀਤ ਰਿਲੀਜ਼ ਹੋ ਚੁੱਕਿਆ ਹੈ। ਜਿਸ ਵਿੱਚ ਉਸ ਨੇ ਸਰਕਾਰ ਉਤੇ ਤੰਜ ਕੱਸੇ ਹਨ। ਗੀਤ ਵਿੱਚ ਗਾਇਕਾ ਨੇ ਸਿੱਧੂ ਨੂੰ ਇਨਸਾਫ਼ ਦਿਵਾਉਣ ਦੀ ਗੱਲ ਕੀਤੀ ਹੈ। ਜਿਵੇਂ ਕਿ ਗੀਤ ਦੇ ਨਾਮ ਤੋਂ ਹੀ ਪਤਾ ਲੱਗਦਾ ਹੈ 'ਲੈਟਰ ਟੂ ਸੀਐੱਮ।'
ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਿਕ ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ, ਜਿਸ ਕਾਰਨ ਮੂਸੇਵਾਲਾ ਨੂੰ ਹਸਪਤਾਲ ਲੈ ਕੇ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਪੋਸਟਮਾਰਟਮ ਰਿਪੋਰਟ ਮੁਤਾਬਿਕ ਮੂਸੇਵਾਲਾ ਦੇ ਸਰੀਰ 'ਤੇ 19 ਜ਼ਖ਼ਮ ਮਿਲੇ ਹਨ ਤੇ 7 ਗੋਲੀਆਂ ਸਿੱਧੀਆਂ ਮੂਸੇਵਾਲਾ ਨੂੰ ਲੱਗੀਆਂ ਸਨ।
ਇਹ ਵੀ ਪੜ੍ਹੋ:Honeymoon Trailer Release: ਦੀਵਾਲੀ ਉਤੇ ਧੂੰਮਾਂ ਪਾਉਣ ਆ ਰਹੀ ਹੈ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਦੀ ਜੋੜੀ