ਪੰਜਾਬ

punjab

ETV Bharat / entertainment

ਸਿੱਧੂ ਮੂਸੇਵਾਲਾ ਨੂੰ ਉਸ ਦੇ ਪਿਤਾ ਨੇ ਦਿੱਤੀ ਵਿਸ਼ੇਸ਼ ਸ਼ਰਧਾਂਜਲੀ, ਹੱਥ 'ਤੇ ਬਣਵਾਇਆ ਪੁੱਤ ਦੇ ਚਿਹਰੇ ਦਾ ਟੈਟੂ...ਦੇਖੋ ਵੀਡੀਓ - Singer Sidhu Moose wala father Balkaur Singh

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਬੇਟੇ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਉਨ੍ਹਾਂ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਸਿੱਧੂ ਮੂਸੇਵਾਲਾ
ਸਿੱਧੂ ਮੂਸੇਵਾਲਾ

By

Published : Jul 29, 2022, 1:46 PM IST

ਮੁੰਬਈ: ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਦਾ ਦਿਨ ਕੌਣ ਭੁੱਲ ਸਕਦਾ ਹੈ। ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਰਨ ਫਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਹੈ। ਸਿੱਧੂ ਮੂਸੇਵਾਲਾ ਦੇ ਦੇਹਾਂਤ 'ਤੇ ਪੰਜਾਬੀ ਫਿਲਮ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਨੇ ਸੋਗ ਜਤਾਇਆ ਹੈ। ਇਸ ਦੇ ਨਾਲ ਹੀ ਸਿੰਗਰ ਦੇ ਮਾਪਿਆਂ ਦਾ ਦੁੱਖ ਉਹ ਹੀ ਸਮਝ ਸਕਦੇ ਹਨ। ਹੁਣ ਬੇਟੇ ਸਿੱਧੂ ਦੀ ਮੌਤ ਤੋਂ ਦੋ ਮਹੀਨੇ ਬਾਅਦ ਪਿਤਾ ਬਲਕੌਰ ਸਿੰਘ ਨੇ ਬੇਟੇ (28 ਜੁਲਾਈ) ਨੂੰ ਵਿਸ਼ੇਸ਼ ਸ਼ਰਧਾਂਜਲੀ ਭੇਂਟ ਕੀਤੀ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।



ਦੱਸ ਦੇਈਏ ਕਿ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੱਲੋਂ ਬੇਟੇ ਨੂੰ ਟੈਟੂ ਬਣਵਾ ਕੇ ਸ਼ਰਧਾਂਜਲੀ ਦੇਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਬਲਕੌਰ ਸਿੰਘ ਲੇਟਿਆ ਹੋਇਆ ਹੈ ਅਤੇ ਕਲਾਕਾਰ ਉਸ ਦੇ ਹੱਥ 'ਤੇ ਟੈਟੂ ਬਣਵਾ ਰਿਹਾ ਹੈ।



ਸਿੱਧੂ ਮੂਸੇਵਾਲਾ





ਇਸ ਦੌਰਾਨ ਉਸ ਨੇ ਸਫੇਦ ਰੰਗ ਦਾ ਕੁੜਤਾ ਪਾਇਆ ਹੋਇਆ ਹੈ। ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਲੋਕ ਇਸ ਵੀਡੀਓ ਨੂੰ ਕਾਫੀ ਪਸੰਦ ਕਰ ਰਹੇ ਹਨ। ਧਿਆਨ ਯੋਗ ਹੈ ਕਿ ਗਾਇਕ ਦੇ ਕਈ ਪ੍ਰਸ਼ੰਸਕਾਂ ਨੇ ਪਹਿਲਾਂ ਵੀ ਟੈਟੂ ਬਣਵਾ ਕੇ ਆਪਣੇ ਚਹੇਤੇ ਗਾਇਕ ਨੂੰ ਯਾਦ ਕੀਤਾ ਸੀ।









ਦੱਸ ਦੇਈਏ ਕਿ 28 ਸਾਲ ਦੀ ਉਮਰ 'ਚ ਜਾਨ ਗੁਆਉਣ ਵਾਲੇ ਮੂਸੇਵਾਲਾ ਨੇ ਖੁਦ ਆਪਣੇ ਇਕ ਗੀਤ 'ਚ ਕਿਹਾ ਸੀ ਕਿ ਉਨ੍ਹਾਂ ਦੇ ਦੁਨੀਆ ਤੋਂ ਜਾਣ ਤੋਂ ਬਾਅਦ ਲੋਕ ਉਨ੍ਹਾਂ ਦੇ ਹੱਥਾਂ 'ਤੇ ਟੈਟੂ ਬਣਵਾਉਣਗੇ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨੇ ਲਈ ਸੀ।




ਲਾਰੈਂਸ ਬਿਸ਼ਨੋਈ ਇਨ੍ਹੀਂ ਦਿਨੀਂ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਉਸ ਨੇ ਤਿਹਾੜ ਜੇਲ੍ਹ ਤੋਂ ਕਤਲ ਦੀ ਸਾਜ਼ਿਸ਼ ਰਚੀ ਸੀ ਅਤੇ ਕੈਨੇਡਾ ਤੋਂ ਗੋਲਡੀ ਬਰਾੜ ਦੇ ਕਹਿਣ 'ਤੇ 6 ਸ਼ਾਰਪ ਸ਼ੂਟਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ।

ਇਹ ਵੀ ਪੜ੍ਹੋ:ਰੂਸੋ ਬ੍ਰਦਰਜ਼ ਨੇ 'ਕੈਪਟਨ ਮਾਰਵਲ' ਲਈ ਕਿਸ ਅਦਾਕਾਰਾ ਨੂੰ ਚੁਣਿਆ...ਪ੍ਰਿਅੰਕਾ ਜਾਂ ਦੀਪਿਕਾ, ਜਾਣੋ

ABOUT THE AUTHOR

...view details