ਮੁੰਬਈ: ਫਿਲਮ ਇੰਡਸਟਰੀ ਦੇ 'ਦਬੰਗ' ਅਦਾਕਾਰ ਸਲਮਾਨ ਖਾਨ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਸੋਸ਼ਲ ਮੀਡੀਆ ਅਕਾਊਂਟ ਤੋਂ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਾਂ 'ਤੇ ਸੋਸ਼ਲ ਮੀਡੀਆ ਅਕਾਊਂਟ ਤੋਂ ਧਮਕੀ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਨੇ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਅਦਾਕਾਰ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਮੁਤਾਬਕ ਜਾਂਚ 'ਚ ਸਾਹਮਣੇ ਆਇਆ ਹੈ ਕਿ 'ਟਾਈਗਰ-3' ਐਕਟਰ ਨੂੰ ਫੇਸਬੁੱਕ 'ਤੇ ਸਪੇਨ ਵੀਪੀਐਨ ਦੁਆਰਾ ਧਮਕੀ ਦਿੱਤੀ ਗਈ ਸੀ। ਇਸ ਦੌਰਾਨ ਅਦਾਕਾਰ ਨੂੰ ਪੁਲਿਸ ਦੁਆਰਾ ਪਹਿਲਾਂ ਹੀ Y+ ਸੁਰੱਖਿਆ ਦਿੱਤੀ ਗਈ ਹੈ।
ਮੌਤ ਨੂੰ ਵੀਜ਼ੇ ਦੀ ਲੋੜ ਨਹੀਂ... ਸਲਮਾਨ ਖਾਨ ਨੂੰ ਮਿਲੀ ਫੇਸਬੁੱਕ ਧਮਕੀ ਦਾ ਇਸ ਦੇਸ਼ ਨਾਲ ਕੁਨੈਕਸ਼ਨ! - ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਧਮਕੀ
Spain connection to Salman Khan threat: ਮਸ਼ਹੂਰ ਅਦਾਕਾਰ ਸਲਮਾਨ ਖਾਨ ਨੂੰ 'ਮੌਤ ਨੂੰ ਵੀਜ਼ੇ ਦੀ ਲੋੜ ਨਹੀਂ' ਵਾਲੀ ਫੇਸਬੁੱਕ 'ਤੇ ਮਿਲੀ ਧਮਕੀ ਦਾ ਸਪੇਨ ਕਨੈਕਸ਼ਨ ਸਾਹਮਣੇ ਆਇਆ ਹੈ। ਇੱਥੇ ਪੂਰੀ ਖ਼ਬਰ ਪੜ੍ਹੋ..
Published : Dec 1, 2023, 7:26 AM IST
ਸਲਮਾਨ ਖਾਨ ਨੂੰ Y+ ਸੁਰੱਖਿਆ:ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਇਕ ਨਿਊਜ਼ ਚੈਨਲ 'ਤੇ ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਉਹ ਸਲਮਾਨ ਖਾਨ ਦੇ ਦੋਸਤ ਨਹੀਂ ਹਨ। ਗਿੱਪੀ ਨੇ ਕਿਹਾ ਕਿ ਉਹ ਸਲਮਾਨ ਖਾਨ ਨੂੰ ਸਿਰਫ ਦੋ ਵਾਰ ਹੀ ਮਿਲੇ ਹਨ। ਇਕ ਵਾਰ ਆਪਣੀ ਪੰਜਾਬੀ ਫਿਲਮ 'ਮੌਜਾਂ ਹੀ ਮੌਜਾਂ' ਦੇ ਟ੍ਰੇਲਰ ਲਾਂਚ 'ਤੇ ਅਤੇ ਇਕ ਵਾਰ ਬਿੱਗ ਬੌਸ ਦੇ ਸੈੱਟ 'ਤੇ। ਇਸ ਦੇ ਨਾਲ ਹੀ ਮੁੰਬਈ ਪੁਲਿਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਪੁਲਿਸ ਨੇ ਪਹਿਲਾਂ ਹੀ ਮਸ਼ਹੂਰ ਅਦਾਕਾਰ ਸਲਮਾਨ ਖਾਨ ਨੂੰ Y+ ਸੁਰੱਖਿਆ ਦਿੱਤੀ ਹੋਈ ਹੈ। ਖਾਨ ਦੇ ਨਾਲ ਸੁਰੱਖਿਆ ਲਈ ਇੱਕ ਪੁਲਿਸ ਅਧਿਕਾਰੀ ਅਤੇ ਚਾਰ ਕਾਂਸਟੇਬਲ ਤਾਇਨਾਤ ਹਨ। ਇਸ ਤੋਂ ਇਲਾਵਾ ਖਾਨ ਦੇ ਘਰ ਦੇ ਬਾਹਰ ਦੋ ਪੁਲਿਸ ਕਾਂਸਟੇਬਲ ਵੀ ਤਾਇਨਾਤ ਹਨ।
Y+ ਸੁਰੱਖਿਆ ਵਿੱਚ ਪ੍ਰਦਾਨ ਕੀਤੀ ਗਈ ਪੁਲਿਸ ਸੁਰੱਖਿਆ ਵਿੱਚ ਚਾਰ ਸੁਰੱਖਿਆ ਕਰਮਚਾਰੀ ਹੁੰਦੇ ਹਨ। ਹਾਲਾਂਕਿ ਸਲਮਾਨ ਖਾਨ ਨੇ ਇਸ ਮਾਮਲੇ 'ਚ ਕੋਈ ਸ਼ਿਕਾਇਤ ਨਹੀਂ ਦਿੱਤੀ ਹੈ। ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮਾਰਚ 2023 'ਚ ਸਲਮਾਨ ਖਾਨ ਦੇ ਨਿੱਜੀ ਸਹਾਇਕ ਨੂੰ ਧਮਕੀ ਭਰੀ ਈਮੇਲ ਮਿਲੀ ਸੀ, ਜਿਸ 'ਚ ਪੁਲਿਸ ਨੇ ਬਾਂਦਰਾ ਪੁਲਿਸ ਸਟੇਸ਼ਨ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਸਾਥੀ ਗੋਲਡੀ ਬਰਾੜ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ।