ਹੈਦਰਾਬਾਦ: ਬਾਲੀਵੁੱਡ ਅਦਾਕਾਰ ਅਨੁਪਮ ਖੇਰ ਦੀ ਬਹੁਤ ਉਡੀਕੀ ਜਾ ਰਹੀ ਫਿਲਮ 'ਦਿ ਕਸ਼ਮੀਰ ਫਾਈਲਜ਼' ਦਾ ਟ੍ਰੇਲਰ ਸੋਮਵਾਰ (21 ਫਰਵਰੀ) ਨੂੰ ਰਿਲੀਜ਼ ਹੋ ਗਿਆ ਹੈ। ਅਦਾਕਾਰ ਨੇ ਐਤਵਾਰ ਨੂੰ ਸੋਸ਼ਲ ਮੀਡੀਆ 'ਤੇ ਫਿਲਮ ਦਾ ਪੋਸਟਰ ਸ਼ੇਅਰ ਕਰਕੇ ਫਿਲਮ ਦੇ ਟ੍ਰੇਲਰ ਅਤੇ ਰਿਲੀਜ਼ ਡੇਟ ਦਾ ਖੁਲਾਸਾ ਕੀਤਾ ਸੀ। ਅਦਾਕਾਰ ਨੇ ਦੱਸਿਆ ਸੀ ਕਿ ਫਿਲਮ ਦਾ ਟ੍ਰੇਲਰ ਸੋਮਵਾਰ (21 ਫਰਵਰੀ) ਨੂੰ ਸਵੇਰੇ 11 ਵਜੇ ਰਿਲੀਜ਼ ਕੀਤਾ ਜਾਵੇਗਾ। ਅਨੁਪਮ ਨੇ ਸੋਸ਼ਲ ਮੀਡੀਆ 'ਤੇ ਇਹ ਜਾਣਕਾਰੀ ਦਿੱਤੀ। ਤੁਹਾਨੂੰ ਦੱਸ ਦੇਈਏ ਫਿਲਮ 'ਦਿ ਕਸ਼ਮੀਰ ਫਾਈਲਜ਼' 11 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
ਫਿਲਮ ਦਾ ਟ੍ਰੇਲਰ 3:30 ਮਿੰਟ ਦਾ ਹੈ ਅਤੇ ਬਹੁਤ ਹੀ ਸ਼ਾਨਦਾਰ ਹੈ। ਟ੍ਰੇਲਰ ਵਿੱਚ ਸਿਤਾਰੇ ਮਿਥੁਨ ਚੱਕਰਵਰਤੀ, ਦਰਸ਼ਨ ਕੁਮਾਰ, ਪੱਲਵੀ ਜੋਸ਼ੀ ਅਤੇ ਅਨੁਪਮ ਖੇਰ ਦੀ ਅਦਾਕਾਰੀ ਦੇਖਣ ਵਾਲੀ ਹੈ।
ਇਸ ਤੋਂ ਪਹਿਲਾਂ ਅਨੁਪਮ ਖੇਰ ਨੇ ਆਪਣੇ ਇੰਸਟਾਗ੍ਰਾਮ ਅਤੇ ਟਵਿੱਟਰ ਅਕਾਊਂਟ 'ਤੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਫਿਲਮ ਦਾ ਟ੍ਰੇਲਰ 21 ਫਰਵਰੀ ਨੂੰ ਅਤੇ ਫਿਲਮ 11 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਅਨੁਪਮ ਖੇਰ ਨੇ ਲਿਖਿਆ 'ਵਿਵੇਕ ਅਗਨੀਹੋਤਰੀ ਦੀ ਮੈਗਨਮ ਓਪਸ ਫਿਲਮ ਦੀਆਂ ਸਾਰੀਆਂ ਤਸਵੀਰਾਂ ਸ਼ੇਅਰ ਕਰ ਰਿਹਾ ਹਾਂ। ਸਭ ਤੋਂ ਉਡੀਕੀ ਜਾ ਰਹੀ ਫਿਲਮ ਦਾ ਟ੍ਰੇਲਰ ਕੱਲ ਯਾਨੀ ਸੋਮਵਾਰ ਸਵੇਰੇ 11 ਵਜੇ 'ਦਿ ਕਸ਼ਮੀਰ ਫਾਈਲਜ਼, ਜੈ ਮਾਤਾ ਖੀਰ ਭਵਾਨੀ' ਰਿਲੀਜ਼ ਹੋਵੇਗਾ।'