ਹੈਦਰਾਬਾਦ: ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਧਰਤੀ ਅਤੇ ਵਾਤਾਵਰਨ ਨੂੰ ਸੁਰੱਖਿਅਤ ਅਤੇ ਸ਼ੁੱਧ ਰੱਖਣ ਲਈ ਲੋਕਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ। ਬਹੁਤ ਸਾਰੀਆਂ ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਵਾਤਾਵਰਨ ਦੀ ਸੁਰੱਖਿਆ ਲਈ ਵਿਸ਼ਵ ਪੱਧਰ 'ਤੇ ਕੰਮ ਕਰ ਰਹੀਆਂ ਹਨ। ਇਸ ਵਿੱਚ ਆਮ ਆਦਮੀ ਦਾ ਵੀ ਵੱਡਾ ਯੋਗਦਾਨ ਹੈ। ਇੰਨਾ ਹੀ ਨਹੀਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਫਿਲਮੀ ਦੁਨੀਆ ਦੇ ਕਈ ਸਿਤਾਰੇ ਸਮੇਂ-ਸਮੇਂ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਜਾਗਰੂਕ ਕਰਦੇ ਨਜ਼ਰ ਆ ਚੁੱਕੇ ਹਨ। ਇਸ ਖਾਸ ਮੌਕੇ 'ਤੇ ਅਸੀਂ ਉਨ੍ਹਾਂ ਸਿਤਾਰਿਆਂ ਬਾਰੇ ਗੱਲ ਕਰਾਂਗੇ ਜੋ ਕੁਦਰਤ ਪ੍ਰੇਮੀ ਹਨ।
ਦੀਆ ਮਿਰਜ਼ਾ:ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਦੀਆ ਮਿਰਜ਼ਾ ਵਾਤਾਵਰਨ ਪ੍ਰੇਮੀ ਹੈ ਅਤੇ ਉਸ ਨੇ ਇਸ ਦੀ ਵਕਾਲਤ ਵੀ ਕੀਤੀ ਹੈ। ਅਦਾਕਾਰ ਨੂੰ ਸੰਯੁਕਤ ਰਾਸ਼ਟਰ ਦੁਆਰਾ ਭਾਰਤ ਦੀ ਵਾਤਾਵਰਨ ਸਦਭਾਵਨਾ ਰਾਜਦੂਤ ਵੀ ਬਣਾਇਆ ਗਿਆ ਹੈ। ਅਜਿਹੇ 'ਚ ਅਦਾਕਾਰਾ ਸਿਰਫ 5 ਜੂਨ ਨੂੰ ਹੀ ਨਹੀਂ ਸਗੋਂ ਹਰ ਰੋਜ਼ ਲੋਕਾਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਜਾਗਰੂਕ ਕਰਦੀ ਨਜ਼ਰ ਆ ਰਹੀ ਹੈ।
ਭੂਮੀ ਪੇਡਨੇਕਰ: ਫਿਲਮ 'ਟਾਇਲਟ ਏਕ ਪ੍ਰੇਮ ਕਥਾ' ਫੇਮ ਅਦਾਕਾਰਾ ਭੂਮੀ ਪੇਡਨੇਕਰ ਨੂੰ ਵੀ ਕੁਦਰਤ ਨਾਲ ਬਹੁਤ ਲਗਾਅ ਹੈ। ਭੂਮੀ ਕਲਾਈਮੇਟ ਵਾਰੀਅਰ ਨਾਲ ਜੁੜੀ ਹੋਈ ਹੈ ਅਤੇ ਹਰ ਰੋਜ਼ ਲੋਕਾਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਇੰਨਾ ਹੀ ਨਹੀਂ ਅਦਾਕਾਰਾ ਨੇ ਲੋਕਾਂ ਨੂੰ ਈਕੋ-ਫ੍ਰੈਂਡਲੀ ਗਣਪਤੀ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ 3000 ਹਜ਼ਾਰ ਪੌਦੇ ਲਗਾਉਣ ਦਾ ਰਿਕਾਰਡ ਵੀ ਬਣਾ ਲਿਆ ਹੈ।
- Gufi Paintal Death: ਮਸ਼ਹੂਰ ਬਾਲੀਵੁੱਡ ਐਕਟਰ ਗੁਫੀ ਪੇਂਟਲ ਦਾ ਹੋਇਆ ਦੇਹਾਂਤ, ਬਾਅਦ ਦੁਪਹਿਰ ਕੀਤਾ ਜਾਵੇਗਾ ਸਸਕਾਰ
- Satyaprem Ki Katha Trailer OUT: ਇੰਤਜ਼ਾਰ ਖਤਮ...ਰਿਲੀਜ਼ ਹੋਇਆ ਕਾਰਤਿਕ-ਕਿਆਰਾ ਦੀ ਫਿਲਮ 'ਸੱਤਿਆਪ੍ਰੇਮ ਕੀ ਕਥਾ' ਦਾ ਟ੍ਰੇਲਰ
- Monu Kamboj: ਫਿਲਮ 'ਮੌੜ’ ਨਾਲ ਚਰਚਾ ’ਚ ਨੇ ਐਕਸ਼ਨ ਨਿਰਦੇਸ਼ਕ ਮੋਨੂੰ ਕੰਬੋਜ, ਨਿੱਕੀ ਉਮਰੇ ਹਾਸਿਲ ਕਰ ਰਿਹਾ ਐ ਵੱਡੀਆਂ ਪ੍ਰਾਪਤੀਆਂ