ਚੰਡੀਗੜ੍ਹ: ਅਮਰੀਕਾ ਦੀ ਫ਼ੌਜ ਵਿੱਚ ਪਹਿਲੀ ਵਾਰ ਕਿਸੇ ਸਿੱਖ ਮਹਿਲਾ ਨੂੰ ਸ਼ਾਮਲ ਕੀਤਾ ਗਿਆ ਹੈ। ਵੈਸਟ ਪੁਆਇੰਟ ਆਰਮੀ ਅਕੈਡਮੀ ਅਮਰੀਕਾ ਤੋਂ ਗ੍ਰੈਜੁਏਸ਼ਨ ਕਰ ਕੇ ਅਮਰੀਕੀ ਫ਼ੌਜ ਵਿੱਚ ਸ਼ਾਮਲ ਹੋਈ ਅਨਮੋਲ ਕੌਰ ਨਾਰੰਗ ਨੂੰ ਲੋਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਨਮੋਲ ਨਾਰੰਗ ਨੂੰ ਵਧਾਈ ਵੀ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਨੇ ਟਵੀਟ ਕਰਦਿਆਂ ਲਿਖਿਆ ਹੈ, "ਮੈਂ 23 ਸਾਲਾ ਅਨਮੋਲ ਨਾਰੰਗ ਨੂੰ ਵਧਾਈ ਦਿੰਦਾ ਹਾਂ ਜੋ ਸ਼ਨਿੱਚਰਵਾਰ ਨੂੰ ਅਮਰੀਕਾ ਦੀ ਫ਼ੌਜ ਵਿੱਚ ਸ਼ਾਮਲ ਹੋਣ ਵਾਲੀ ਪਹਿਲੀ ਸਿੱਖ ਮਹਿਲਾ ਬਣੀ ਹੈ।" ਇਸ ਦੇ ਨਾਲ ਹੀ ਕੈਪਟਨ ਨੇ ਲਿਖਿਆ ਕਿ ਅਨਮੋਲ 'ਤੇ ਸਾਰੇ ਪੰਜਾਬ ਨੂੰ ਮਾਣ ਹੈ।