ਫ਼ਰੀਦਕੋਟ: ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਸਾਲ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਜਿਹੜੀ ਸੱਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ ਉਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੋਗਾ ਦੇ ਤੱਤਕਾਲੀ ਐਸਐਸਪੀ ਚਰਨਜੀਤ ਸ਼ਰਮਾ ਨੇ 3 ਹੋਰ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਇਸ ਗੋਲੀਕਾਂਡ ਨਾਲ ਸਬੰਧਤ ਤੱਥ ਲੁਕਾਉਣ ਦੀ ਸਾਜ਼ਿਸ਼ ਰਚੀ ਸੀ। ਇਸ ਚਾਰਜਸ਼ੀਟ ਵਿੱਚ ਕਿਸੇ ਸਿਆਸੀ ਆਗੂ ਦੇ ਨਾਂਅ ਦਾ ਜ਼ਿਕਰ ਨਹੀਂ ਕੀਤਾ ਗਿਆ ਹੈ।
ਬਹਿਬਲ ਕਲਾਂ ਗੋਲੀਕਾਂਡ ’ਚ ਸਿਆਸੀ ਆਗੂਆਂ ਵਿਰੁੱਧ ਕੋਈ ਸਬੂਤ ਨਹੀਂ
ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਨੇ ਸਾਲ 2015 ਦੇ ਬਹਿਬਲ ਕਲਾਂ ਗੋਲੀ ਕਾਂਡ ਨਾਲ ਸਬੰਧਤ ਮਾਮਲੇ ਵਿੱਚ ਜਿਹੜੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕੀਤੀ ਹੈ ਜਿਸ ਵਿੱਚ ਕਿਸੇ ਸਿਆਸੀ ਆਗੂ ਦਾ ਨਾਂਅ ਸ਼ਾਮਲ ਨਹੀਂ ਹੈ।
ਚਾਰਜਸ਼ੀਟ ਵਿੱਚ ਐਸਆਈਟੀ ਨੇ ਦਾਅਵਾ ਕੀਤਾ ਹੈ ਕਿ ਪੁੱਛਗਿੱਛ ਦੌਰਾਨ ਚਰਨਜੀਤ ਸ਼ਰਮਾ ਨੇ ਦੱਸਿਆ ਹੈ ਕਿ ਉਹ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੀ ਹਦਾਇਤਾਂ ਮੁਤਾਬਕ ਕੋਟਕਪੂਰਾ ਤੋਂ ਬਰਗਾੜੀ ਜਾ ਰਹੇ ਸਨ। ਉਸ ਤੋਂ ਪਹਿਲਾਂ ਇਹ ਸੂਚਨਾ ਮਿਲ ਚੁੱਕੀ ਸੀ ਕਿ ਇੱਕ ਭੀੜ ਨੇ ਬਰਗਾੜੀ ਦੇ ਪੁਲਿਸ ਥਾਣੇ ਨੂੰ ਘੇਰਾ ਪਾ ਲਿਆ ਹੈ। ਸ਼ਰਮਾ ਨੇ ਇਹ ਵੀ ਦੋਸ਼ ਲਗਾਇਆ ਕਿ ਰੋਸ ਮੁਜ਼ਾਹਰਾਕਾਰੀਆਂ ਨੇ ਪਹਿਲਾਂ ਬਹਿਬਲ ਕਲਾਂ ਨੇੜੇ ਬਰਗਾੜੀ ਜਾਣ ਵਾਲੇ ਹਾਈਵੇਅ ਨੂੰ ਜਾਮ ਕੀਤਾ ਸੀ ਤੇ ਉਸੇ ਭੀੜ ਨੇ ਬਾਅਦ ’ਚ ਪੁਲਿਸ ਪਾਰਟੀ ਉੱਤੇ ਵੀ ਹਮਲਾ ਕਰ ਦਿੱਤਾ ਸੀ।
ਐਸਾਈਟੀ ਨੇ ਆਪਣੀ ਜਾਂਚ ਦੌਰਾਨ ਚਰਨਜੀਤ ਸ਼ਰਮਾ ਦੇ ਦਾਅਵਿਆਂ ਨੂੰ ਗ਼ਲਤ ਕਰਾਰ ਦਿੱਤਾ ਹੈ। ਜਾਂਚ ਦੌਰਾਨ ਇਹ ਪਾਇਆ ਗਿਆ ਕਿ ਜਦੋਂ ਚਰਨਜੀਤ ਸ਼ਰਮਾ ਬਹਿਬਲ ਕਲਾਂ ਰੁਕੇ, ਤਾਂ ਜੈਤੋ ਦੇ ਡੀਐੱਸਪੀ ਜਗਦੀਸ਼ ਬਿਸ਼ਨੋਈ, ਜੈਤੋ ਦੇ ਐੱਸਐੱਚਓ ਜਸਬੀਰ ਸਿੰਘ ਤੇ ਬਾਜਾਖਾਨਾ ਦੇ ਐੱਸਐੱਚ ਅਮਰਜੀਤ ਸਿੰਘ ਪਹਿਲਾਂ ਹੀ ਮੌਕੇ ਉੱਤੇ ਮੌਜੂਦ ਸਨ। ਇਸ ਚਾਰਜਸ਼ੀਟ ਵਿੱਚ ਐਸਆਈਟੀ ਨੇ ਪੁਲਿਸ ਅਧਿਕਾਰੀਆਂ 'ਤੇ ਤੱਥਾਂ ਨੂੰ ਲੁਕਾਉਣ ਦੇ ਦੋਸ਼ ਲਗਾਏ ਹਨ।