ਪੰਜਾਬ

punjab

ETV Bharat / international

ਅਫਰੀਕੀ ਦੇਸ਼ ਬੁਰਕੀਨਾ ਫਾਸੋ ਵਿੱਚ ਅੱਤਵਾਦੀ ਹਮਲਾ, 35 ਲੋਕਾਂ ਦੀ ਮੌਤ - ਅੱਤਵਾਦੀ ਹਮਲਾ

ਅਫਰੀਕੀ ਦੇਸ਼ ਬੁਰਕੀਨਾ ਫਾਸੋ ਦੇ ਉੱਤਰੀ ਹਿੱਸੇ ਵਿੱਚ ਅੱਤਵਾਦੀ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਹਮਲੇ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ।

ਅਫਰੀਕੀ ਦੇਸ਼ ਬੁਰਕੀਨਾ ਫਾਸੋ ਵਿੱਚ ਅੱਤਵਾਦੀ ਹਮਲਾ
ਫ਼ੋਟੋ

By

Published : Dec 25, 2019, 7:54 AM IST

ਨਵੀਂ ਦਿੱਲੀ: ਅਫਰੀਕੀ ਦੇਸ਼ ਬੁਰਕੀਨਾ ਫਾਸੋ ਦੇ ਉੱਤਰੀ ਹਿੱਸੇ ਦੇ ਇੱਕ ਕਸਬੇ ਵਿੱਚ ਅੱਤਵਾਦੀ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਤਵਾਦੀ ਹਮਲੇ ਵਿੱਚ ਤਕਰੀਬਨ 35 ਲੋਕਾਂ ਦੀ ਮੌਤ ਹੋ ਗਈ ਹੈ।

ਫ਼ੋਟੋ

ਮਰਨ ਵਾਲਿਆਂ ਵਿੱਚ ਜ਼ਿਆਦਾਤਰ ਔਰਤਾਂ ਸ਼ਾਮਲ ਹਨ। ਦੇਸ਼ ਦੇ ਰਾਸ਼ਟਰਪਤੀ ਰੋਚ ਮਾਰਕ ਕਾਬਰ ਨੇ ਕਿਹਾ ਕਿ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨਾਲ ਮੁਠਭੇੜ ਵਿੱਚ ਤਕਰੀਬਨ 80 ਅੱਤਵਾਦੀ ਵੀ ਮਾਰੇ ਗਏ ਹਨ। ਅਜੇ ਤੱਕ ਕਿਸੇ ਅੱਤਵਾਦੀ ਸੰਗਠਨ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਵਿੱਚ ਦੋ ਦਿਨਾਂ ਕੌਮੀ ਸੋਗ ਦਾ ਐਲਾਨ ਕੀਤਾ ਗਿਆ ਹੈ।

ABOUT THE AUTHOR

...view details