ਪੰਜਾਬ

punjab

ETV Bharat / international

ਦੁਨੀਆ ਭਰ 'ਚ ਹੁਣ ਤੱਕ 1.72 ਕਰੋੜ ਤੋਂ ਵੱਧ ਕੋਰੋਨਾ ਸੰਕਰਮਿਤ, 6.70 ਲੱਖ ਤੋਂ ਜ਼ਿਆਦਾ ਮੌਤਾਂ

ਵਿਸ਼ਵ ਵਿੱਚ ਕੁਲ ਸੰਕਰਮਿਤ ਮਰੀਜ਼ 1.72 ਕਰੋੜ ਤੋਂ ਪਾਰ ਹੋ ਗਏ ਹਨ, ਉਥੇ ਹੀ ਮ੍ਰਿਤਕਾਂ ਦੀ ਗਿਣਤੀ ਵੀ 6.70 ਲੱਖ ਨੂੰ ਪਾਰ ਕਰ ਗਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਇਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ।

ਦੁਨੀਆ ਭਰ 'ਚ ਹੁਣ ਤੱਕ 1.72 ਕਰੋੜ ਤੋਂ ਵੱਧ ਸੰਕਰਮਿਤ, 6.70 ਲੱਖ ਤੋਂ ਜ਼ਿਆਦਾ ਮੌਤਾਂ
ਦੁਨੀਆ ਭਰ 'ਚ ਹੁਣ ਤੱਕ 1.72 ਕਰੋੜ ਤੋਂ ਵੱਧ ਸੰਕਰਮਿਤ, 6.70 ਲੱਖ ਤੋਂ ਜ਼ਿਆਦਾ ਮੌਤਾਂ

By

Published : Jul 31, 2020, 10:17 AM IST

ਨਵੀਂ ਦਿੱਲੀ: ਪੂਰੀ ਦੁਨੀਆ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ। ਵਿਸ਼ਵ ਵਿੱਚ ਕੁਲ ਸੰਕਰਮਿਤ ਮਰੀਜ਼ 1.72 ਕਰੋੜ ਤੋਂ ਪਾਰ ਹੋ ਗਏ ਹਨ, ਉਥੇ ਹੀ ਮ੍ਰਿਤਕਾਂ ਦੀ ਗਿਣਤੀ ਵੀ 6.70 ਲੱਖ ਨੂੰ ਪਾਰ ਕਰ ਗਈ ਹੈ। ਅਮਰੀਕਾ ਅਤੇ ਬ੍ਰਾਜ਼ੀਲ ਇਸ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹਨ, ਜਦੋਂ ਕਿ ਯੂਕੇ ਨੇ ਯੂਰਪੀਅਨ ਦੇਸ਼ਾਂ ਦੇ ਅੰਦਰ ਮਹਾਂਮਾਰੀ ਦੀ ਦੂਜੀ ਲਹਿਰ ਬਾਰੇ ਚਿੰਤਾ ਜ਼ਾਹਰ ਕੀਤੀ ਹੈ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਵਿੱਚ ਅਮਰੀਕਾ 'ਚ ਸੰਕਰਮਿਤ ਮਰੀਜ਼ਾ ਦੀ ਕੁੱਲ ਗਿਣਤੀ 45.68 ਲੱਖ ਨੂੰ ਪਾਰ ਕਰ ਗਈ ਹੈ, ਜਦੋਂ ਕਿ ਦੇਸ਼ ਵਿੱਚ ਹੁਣ ਤੱਕ 1.53 ਲੱਖ ਤੋਂ ਵੱਧ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੰਯੁਕਤ ਰਾਜ ਵਿੱਚ 1,156 ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ, ਜਦੋਂ ਕਿ ਲਾਗ ਦੇ 50,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਦੂਜੇ ਪਾਸੇ ਬ੍ਰਾਜ਼ੀਲ ਵਿੱਚ ਮਰਨ ਵਾਲਿਆਂ ਦੀ ਗਿਣਤੀ 90,000 ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇੱਥੇ ਪਿਛਲੇ 24 ਘੰਟਿਆਂ ਦੌਰਾਨ 70,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ ਬ੍ਰਿਟੇਨ ਦੇ ਸਿਹਤ ਮੰਤਰੀ ਮੈਟ ਹੈਨਕੌਕ ਨੇ ਕਿਹਾ ਹੈ ਕਿ ਯੂਰਪ ਵਿੱਚ ਲਾਗ ਦੀ ਦੂਜੀ ਲਹਿਰ ਨੂੰ ਲੈ ਕੇ ਚਿੰਤਾਵਾਂ ਦੇ ਮੱਦੇਨਜ਼ਰ ਦੇਸ਼ ਦੀ ਸਰਕਾਰ ਜੇਕਰ ਜ਼ਰੂਰੀ ਹੋਈ ਤਾਂ ਕੁਆਰੰਟੀਨ ਦੇ ਸਖ਼ਤ ਮਾਪਦੰਡਾਂ ਨੂੰ ਅਪਣਾਉਣ ਤੋਂ ਸੰਕੋਚ ਨਹੀਂ ਕਰੇਗੀ।

ਭਾਰਤ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 15,83,792 ਹਨ। ਇਨ੍ਹਾਂ 'ਚੋਂ 5,28,242 ਐਕਟਿਵ ਕੇਸ ਹਨ ਜਦਕਿ 10,20,582 ਲੋਕ ਸਿਹਤਯਾਬ ਹੋ ਚੁੱਕੇ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 34,968 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ।

ਪਾਕਿਸਤਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਮਹਾਂਮਾਰੀ ਦੇ 1114 ਨਵੇਂ ਕੇਸ ਸਾਹਮਣੇ ਆਏ ਹਨ ਅਤੇ 32 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਦੇ ਸਿਹਤ ਵਿਭਾਗ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 2 ਲੱਖ 77,402 ਕੇਸ ਸਾਹਮਣੇ ਆ ਚੁੱਕੇ ਹਨ ਅਤੇ 5,924 ਲੋਕਾਂ ਦੀ ਮੌਤ ਹੋ ਚੁੱਕੀ ਹੈ।

ABOUT THE AUTHOR

...view details