ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਨਾਲ ਪੀੜਤ ਲੋਕਾਂ ਦੀ ਗਿਣਤੀ 1.02 ਕਰੋੜ ਤੋਂ ਪਾਰ ਪਹੁੰਚ ਗਈ ਹੈ ਜਦ ਕਿ 5.04 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਡਬਲਿਯਊਐਚਓ ਨੇ ਕਿਹਾ ਹੈ ਕਿ ਦੁਨੀਆ ਵਿਚ ਇਕ ਦਿਨ ਵਿਚ ਕੋਰੋਨਾ ਦੇ 1.89 ਲੱਖ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਤੇ ਬ੍ਰਾਜ਼ੀਲ ਵਿਚ ਸਥਿਤੀ ਬੇਕਾਬੂ ਹੋ ਗਈ ਹੈ। ਇੱਕ ਦਿਨ ਵਿੱਚ ਇੱਥੇ ਕੋਰੋਨਾ ਦੇ 30,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।
ਡਬਲਿਊਐਚਓ ਨੇ ਕਿਹਾ ਹੈ ਕਿ ਪਿਛਲੇ 24 ਘੰਟਿਆਂ ਵਿੱਚ 1.89 ਲੱਖ ਲੋਕਾਂ ਵਿੱਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਦੇ ਨਾਲ ਪਿਛਲੇ ਹਫ਼ਤੇ ਜਾਰੀ ਕੀਤੇ ਗਏ ਇੱਕ ਹੀ ਦਿਨ ਵਿੱਚ 1.83 ਲੱਖ ਲੋਕਾਂ ਦੇ ਕੋਰੋਨਾ ਪੌਜ਼ੀਟਿਵ ਰਿਕਾਰਡ ਨੂੰ ਵੀ ਤੋੜ ਦਿੱਤਾ ਹੈ। ਇਹ ਅੰਕੜੇ ਦਰਸਾਉਂਦੇ ਹਨ ਕਿ ਖਤਰਨਾਕ ਵਾਇਰਸ ਦੀ ਲਾਗ ਦਾ ਫੈਲਣਾ ਵਿਸ਼ਵ ਵਿਚ ਤੇਜ਼ੀ ਨਾਲ ਜਾਰੀ ਹੈ।
ਵਿਸ਼ਵ ਵਿਚ ਅਮਰੀਕਾ ਅਜੇ ਵੀ ਪਹਿਲੇ ਨੰਬਰ 'ਤੇ ਹੈ ਅਤੇ ਬ੍ਰਾਜ਼ੀਲ ਦੂਜੇ ਨੰਬਰ 'ਤੇ ਹੈ। ਡਬਲਿਊਐਚਓ ਨੇ ਦੱਸਿਆ ਹੈ ਕਿ ਅਮਰੀਕਾ ਵਿਚ ਇਕ ਦਿਨ ਵਿਚ 44,400 ਮਾਮਲੇ ਸਾਹਮਣੇ ਆਏ ਹਨ ਜੋ ਕਿ ਵੱਡੀ ਗਿਣਤੀ ਹੈ, ਜਦਕਿ ਹੁਣ ਤੱਕ ਅਮਰੀਕਾ ਵਿਚ 1.28 ਲੱਖ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ।