ਉਨਟਾਰੀਓ: ਕੈਨੇਡਾ ਦੇ ਸ਼ਹਿਰ ਸਾਰਨੀਆ 'ਚ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਕੁੜੀ ਸਮੇਤ ਦੋ ਮੁੰਡੇ ਸ਼ਾਮਲ ਹਨ। ਮ੍ਰਿਤਕ ਕੁੜੀ ਦੀ ਪਛਾਣ ਹਰਪ੍ਰੀਤ ਕੌਰ ਵਜੋਂ ਹੋਈ ਹੈ ਅਤੇ ਮਰਨ ਵਾਲੇ ਦੋਵੇਂ ਨੌਜਵਾਨ ਤਨਵੀਰ ਸਿੰਘ ਅਤੇ ਗੁਰਵਿੰਦਰ ਸਿੰਘ ਜਲੰਧਰ ਦੇ ਰਹਿਣ ਵਾਲੇ ਸਨ।
ਕੈਨੇਡਾ ਵਿੱਚ ਵਾਪਰਿਆ ਭਿਆਨਕ ਹਾਦਸਾ, 3 ਪੰਜਾਬੀ ਵਿਦਿਆਰਥੀਆਂ ਦੀ ਮੌਤ - Canada latest news
ਕੈਨੇਡਾ ਵਿੱਚ ਇੱਕ ਸੜਕ ਹਾਦਸੇ 'ਚ 3 ਪੰਜਾਬੀ ਵਿਦਿਆਰਥੀਆਂ ਦੀ ਮੌਤ ਹੋ ਗਈ। ਤਿੰਨੇ ਇੰਜੀਨੀਅਰਿੰਗ ਦੇ ਵਿਦਿਆਰਥੀ ਸਨ। ਇਨ੍ਹਾਂ ਵਿਦਿਆਰਥੀਆਂ ਦੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ 'ਤੇ ਬੁਰੀ ਤਰ੍ਹਾਂ ਉਲਟਬਾਜ਼ੀਆਂ ਖਾਂਦੀ ਹੋਈ ਪਲਟ ਗਈ।
ਇਹ ਹਾਦਸਾ 29 ਸਤੰਬਰ ਨੂੰ ਸ਼ਾਮ ਦੇ ਪੌਣੇ 6 ਵਜੇ ਸ਼ੈਡੀਆਕ ਰੋਡ ਉੱਤੇ ਵਾਪਰਿਆ । ਤੇਜ਼ ਰਫ਼ਤਾਰ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ 'ਤੇ ਬੁਰੀ ਤਰ੍ਹਾਂ ਉਲਟਬਾਜ਼ੀਆਂ ਖਾਂਦੀ ਹੋਈ ਪਲਟ ਗਈ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਦੇ ਪਰਖਚੇ ਉਡ ਗਏ। ਮੌਕੇ 'ਤੇ ਹੀ ਇਨ੍ਹਾਂ ਤਿੰਨਾਂ ਵਿਦਿਆਰਥੀਆਂ ਦੀ ਮੌਤ ਹੋ ਗਈ। ਕਾਰ ਦੀ ਅਗਲੀ ਸੀਟ ਉੱਤੇ ਬੈਠਾ 25 ਸਾਲਾਂ ਵਿਅਕਤੀ ਇਸ ਹਾਦਸੇ 'ਚ ਬਚ ਗਿਆ ਜਿਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਤਿੰਨਾਂ ਦੀਆਂ ਮ੍ਰਿਤਕਾਂ ਦੇਹਾਂ ਨੂੰ ਸ਼ੁੱਕਰਵਾਰ ਸੇਂਟ ਜੌਨ ਹਵਾਈ ਅੱਡੇ ਤੋਂ ਭਾਰਤ ਲਈ ਰਵਾਨਾ ਕਰ ਦਿੱਤਾ ਗਿਆ ਹੈ। ਨੌਜਵਾਨ ਵਿਦਿਆਰਥੀਆਂ ਦੀ ਉਮਰ 24 ਤੇ 29 ਸਾਲ ਦੇ ਵਿੱਚ ਸੀ ਉਨ੍ਹਾਂ ਵਿਚੋਂ 29 ਸਾਲਾਂ ਦਾ ਵਿਦਿਆਰਥੀ ਪਿਓ ਵੀ ਬਣਨ ਵਾਲਾ ਸੀ। ਮਾਰੇ ਗਏ ਤਿੰਨੇ ਵਿਦਿਆਰਥੀ ਇੰਜੀਨੀਅਰਿੰਗ ਦੇ ਵਿਦਿਆਰਥੀ ਸਨ। ਇਸ ਹਾਦਸੇ ਸਬੰਧੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ- ਅੰਬਾਲਾ: ਝੁੱਗੀਆਂ 'ਤੇ ਡਿੱਗੀ ਕੰਧ, 3 ਬੱਚਿਆਂ ਸਣੇ 5 ਦੀ ਮੌਤ