ਨਿਊਯਾਰਕ: ਡੋਨਾਲਡ ਟਰੰਪ ਦੇ ਪੁੱਤਰ ਡੋਨਾਲਡ ਟਰੰਪ ਜੂਨੀਅਰ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਬਾਰੇ ਜਾਣਕਾਰੀ ਉਨ੍ਹਾਂ ਦੇ ਬੁਲਾਰੇ ਨੇ ਦਿੱਤੀ। ਹਾਲਾਂਕਿ ਟਰੰਪ ਜੂਨੀਅਰ ਵਿੱਚ ਕੋਰੋਨਾ ਦੇ ਕੋਈ ਲੱਛਣ ਨਹੀਂ ਹਨ ਪਰ ਰਿਪੋਰਟ ਸਕਾਰਾਤਮਕ ਆਉਣ ਤੋਂ ਬਾਅਦ ਉਨ੍ਹਾਂ ਖ਼ੁਦ ਨੂੰ ਇਕਾਂਤਵਾਸ ਕਰ ਲਿਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਵੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਸਨ। ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਨਾਲ ਉਨ੍ਹਾਂ ਦੇ ਛੋਟੇ ਪੁੱਤਰ ਬੈਰਨ ਵੀ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਇਸ ਦਾ ਜ਼ਿਕਰ ਟਰੰਪ ਨੇ ਇੱਕ ਰੈਲੀ ਵਿੱਚ ਵੀ ਕੀਤਾ ਸੀ।