ਪੰਜਾਬ

punjab

ETV Bharat / international

ਅਮਰੀਕਾ: ਪਲਾਜ਼ਮਾ ਥੈਰਪੀ ਨਾਲ ਹੋਵੇਗਾ ਕੋਰੋਨਾ ਪੀੜਤਾਂ ਦਾ ਇਲਾਜ, ਮਿਲੀ ਮਨਜ਼ੂਰੀ

ਅਮਰੀਕੀ ਅਧਿਕਾਰੀਆਂ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਇਲਾਜ ਲਈ ਕੋਰੋਨਾ ਤੋਂ ਠੀਕ ਹੋਏ ਲੋਕਾਂ ਤੋਂ ਬਲੱਡ ਪਲਾਜ਼ਮਾ ਲੈਣ ਨੂੰ ਮਨਜ਼ੂਰੀ ਦਿੱਤੀ ਹੈ।

ਫ਼ੋਟੋ।
ਫ਼ੋਟੋ।

By

Published : Aug 24, 2020, 7:04 AM IST

ਵਾਸ਼ਿੰਗਟਨ: ਅਮਰੀਕਾ ਨੇ ਐਤਵਾਰ ਨੂੰ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਲੋਕਾਂ ਦੇ ਬਲੱਡ ਪਲਾਜ਼ਮਾਂ ਨਾਲ ਪੀੜਤਾਂ ਦਾ ਇਲਾਜ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਦਰਅਸਲ ਅਮਰੀਕਾ ਵਿੱਚ ਕੋਰੋਨਾ ਨਾਲ 1,76,000 ਮੌਤਾਂ ਹੋਈਆਂ ਹਨ ਅਤੇ 58 ਲੱਖ 40 ਹਜ਼ਾਰ ਲੋਕ ਇਸ ਵਾਇਰਸ ਨਾਲ ਪੀੜਤ ਹਨ।

ਮੰਨਿਆ ਜਾ ਰਿਹਾ ਹੈ ਕਿ ਪਲਾਜ਼ਮਾ ਵਿੱਚ ਸ਼ਕਤੀਸ਼ਾਲੀ ਐਂਟੀਬਾਡੀਜ਼ ਹੁੰਦੀਆਂ ਹਨ ਜੋ ਬਿਮਾਰੀ ਨਾਲ ਤੇਜ਼ੀ ਨਾਲ ਲੜਨ ਵਿਚ ਮਦਦ ਕਰ ਸਕਦੀਆਂ ਹਨ ਅਤੇ ਲੋਕਾਂ ਦਾ ਇਸ ਬਿਮਾਰੀ ਤੋਂ ਬਚਾਅ ਕਰ ਸਕਦੀਆਂ ਹਨ। ਅਮਰੀਕੀ ਸਰਕਾਰ ਨੇ ਇੱਕ ਬਿਆਨ ਵਿੱਚ ਕਿਹਾ, "ਇਹ ਕੋਵਿਡ -19 ਤੋਂ ਸੰਭਾਵਿਤ ਜੋਖਮਾਂ ਤੋਂ ਬਚਾਅ ਵਿੱਚ ਕਾਰਗਰ ਹੋ ਸਕਦਾ ਹੈ।"

ਹਾਲਾਂਕਿ ਪਲਾਜ਼ਮਾ ਥੈਰੇਪੀ ਦੀ ਵਰਤੋਂ ਪਹਿਲਾਂ ਹੀ ਅਮਰੀਕਾ ਅਤੇ ਦੂਜੇ ਦੇਸ਼ਾਂ ਵਿੱਚ ਮਰੀਜ਼ਾਂ ਉੱਤੇ ਕੀਤੀ ਜਾ ਰਹੀ ਹੈ ਪਰ ਮਾਹਰਾਂ ਦਾ ਕਹਿਣਾ ਹੈ ਕਿ ਇਸ ਦੇ ਮਾੜੇ ਪ੍ਰਭਾਵ ਵੀ ਹੋ ਸਕਦੇ ਹਨ।

ਨਿਊਯਾਰਕ ਤੋਂ ਫੇਫੜਿਆਂ ਦੇ ਮਾਹਰ, ਲੇਨ ਹੋਰੋਵਿਟਜ਼ ਨੇ ਕਿਹਾ, "ਪਲਾਜ਼ਮਾ ਕੰਮ ਕਰਦਾ ਹੈ ਜਾਂ ਨਹੀਂ, ਇਸ ਨੂੰ ਅਜੇ ਵੀ ਟੈਸਟਾਂ ਵਿੱਚ ਸਾਬਤ ਕਰਨ ਦੀ ਜ਼ਰੂਰਤ ਹੈ ਪਰ ਇਸ ਨੂੰ ਉਨ੍ਹਾਂ ਲੋਕਾਂ ਦੇ ਇਲਾਜ ਵਜੋਂ ਨਹੀਂ ਵਰਤਿਆ ਜਾ ਸਕਦਾ ਜੋ ਪਹਿਲਾਂ ਹੀ ਗੰਭੀਰ ਹਾਲਤ ਵਿੱਚ ਹਨ।"

ਇਸ ਤੋਂ ਪਹਿਲਾਂ ਐਤਵਾਰ ਨੂੰ ਯੂਐਸ ਮੀਡੀਆ ਨੇ ਖਬਰ ਦਿੱਤੀ ਸੀ ਕਿ ਟਰੰਪ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ ਕਰਨਗੇ, ਪਰ ਵ੍ਹਾਈਟ ਹਾਊਸ ਨੇ ਰਾਸ਼ਟਰਪਤੀ ਦੀਆਂ ਯੋਜਨਾਵਾਂ 'ਤੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਟਰੰਪ ਦੇ ਬੁਲਾਰੇ ਕੈਲੇ ਮੈਕਨੀ ਨੇ ਕਿਹਾ ਕਿ ਰਾਸ਼ਟਰਪਤੀ ਇੱਕ "ਵੱਡੀ ਡਾਕਟਰੀ ਸਫਲਤਾ" ਦਾ ਐਲਾਨ ਕਰਨਗੇ। ਹਾਲਾਂਕਿ, ਸਰਕਾਰ ਪਹਿਲਾਂ ਹੀ ਕੁਝ ਸ਼ਰਤਾਂ ਅਧੀਨ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਪਲਾਜ਼ਮਾ ਥੈਰੇਪੀ ਦੀ ਇਜਾਜ਼ਤ ਦਿੰਦੀ ਆਈ ਹੈ ਜੋ ਕਿ ਟੈਸਟਿੰਗ ਲਈ ਅਤੇ ਗੰਭੀਰ ਰੂਪ ਵਿੱਚ ਬਿਮਾਰ ਲੋਕਾਂ ਲਈ ਵਰਤੀ ਜਾਂਦੀ ਹੈ। ਜਾਣਕਾਰੀ ਮੁਤਾਬਕ, 70,000 ਤੋਂ ਵੱਧ ਮਰੀਜ਼ਾਂ ਨੂੰ ਅਮਰੀਕਾ ਵਿੱਚ ਥੈਰੇਪੀ ਦਿੱਤੀ ਜਾ ਰਹੀ ਹੈ।

ABOUT THE AUTHOR

...view details