ਚੰਡੀਗੜ੍ਹ: ਅਨਮੋਲ ਕੌਰ ਨਾਰੰਗ ਦੇ ਅਮਰੀਕੀ ਫ਼ੌਜ ਵਿੱਚ ਪਹਿਲੀ ਸਿੱਖ ਮਹਿਲਾ ਵਜੋਂ ਸ਼ਾਮਲ ਹੋਣ 'ਤੇ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਅਮਰੀਕੀ ਫ਼ੌਜ 'ਚ ਸ਼ਾਮਲ ਹੋਣ ਵਾਲੀ ਪਹਿਲੀ ਸਿੱਖ ਮਹਿਲਾ ਬਣੀ ਅਨਮੋਲ ਕੌਰ ਨਾਰੰਗ - Anmol Kaur Narang
ਅਨਮੋਲ ਕੌਰ ਨਾਰੰਗ ਅਮਰੀਕਾ ਦੀ ਵੈਸਟ ਪੁਆਇੰਟ ਆਰਮੀ ਅਕੈਡਮੀ ਤੋਂ ਗ੍ਰੈਜੂਏਸ਼ਨ ਕਰਕੇ ਅਮਰੀਕੀ ਫ਼ੌਜ ਵਿੱਚ ਅਫ਼ਸਰ ਬਣ ਗਈ ਹੈ। ਜਿਸ ਕਾਰਨ ਦੁਨੀਆ ਭਰ ਵਿੱਚ ਵਸਦੇ ਸਿੱਖਾਂ ਵਿੱਚ ਖੁਸ਼ੀ ਦੀ ਲਹਿਰ ਹੈ।
ਅਨਮੋਲ ਕੌਰ ਨਾਰੰਗ ਅਮਰੀਕਾ ਦੀ ਵੈਸਟ ਪੁਆਇੰਟ ਆਰਮੀ ਅਕੈਡਮੀ ਤੋਂ ਗ੍ਰੈਜੂਏਸ਼ਨ ਕਰਕੇ ਅਮਰੀਕੀ ਫ਼ੌਜ ਵਿੱਚ ਅਫ਼ਸਰ ਬਣ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅਨਮੋਲ ਨੂੰ ਇਤਿਹਾਸ ਰਚਣ 'ਤੇ ਵਧਾਈ ਦਿੱਤੀ ਹੈ।
ਅਕਾਲੀ ਦਲ ਪ੍ਰਧਾਨ ਨੇ ਅਨਮੋਲ ਦੀ ਇਸ ਪ੍ਰਾਪਤੀ ਨੂੰ ਪੂਰੇ ਸਿੱਖ ਜਗਚ ਲਈ ਮਾਣ ਵਾਲੀ ਗੱਲ ਦੱਸਿਆ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਅੱਜ ਦੇਸ਼ ਦੁਨੀਆ ਅੰਦਰ ਸਿੱਖਾਂ ਵਲੋਂ ਮਿਸਾਲੀ ਮੱਲਾਂ ਮਾਰੀਆਂ ਜਾ ਰਹੀਆਂ ਹਨ। ਇਸ ਨਾਲ ਸਿੱਖ ਕੌਮ ਦੀ ਚੜ੍ਹਦੀ ਕਲਾ ਪੂਰੀ ਦੁਨੀਆ ਅੰਦਰ ਹੋਰ ਵੀ ਪੁਖਤਾ ਹੋ ਰਹੀ ਹੈ।