ਚੰਡੀਗੜ੍ਹ: ਨਿਊਯਾਰਕ ਵਿਚ ਜੌਹਨ ਐਫ ਕੈਨੇਡੀ (ਜੇ.ਐਫ.ਕੇ) ਅੰਤਰਰਾਸ਼ਟਰੀ ਹਵਾਈ ਅੱਡੇ ਦੇ ਬਾਹਰ ਇੱਕ ਅਣਪਛਾਤੇ ਵਿਅਕਤੀ ਨੇ ਭਾਰਤੀ ਮੂਲ ਦੇ ਇਕ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕੀਤਾ। ਇਸ ਹਮਲੇ 'ਚ ਉਸ ਦੀ ਪੱਗ ਉਤਾਰ ਦਿੱਤੀ ਅਤੇ ਉਸ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਵੀ ਕੀਤਾ ਗਿਆ।
ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਗਈ ਇਕ ਵੀਡੀਓ ਵਿਚ ਇਹ ਘਟਨਾ ਸਾਹਮਣੇ ਆਈ ਹੈ। ਇਹ ਅਮਰੀਕਾ 'ਚ ਨਸਲੀ ਨਫ਼ਰਤ ਨਾਲ ਪ੍ਰੇਰਿਤ ਅਪਰਾਧ ਦਾ ਇਕ ਹੋਰ ਸ਼ੱਕੀ ਮਾਮਲਾ ਹੈ। ਨਵਜੋਤ ਪਾਲ ਕੌਰ ਨੇ ਟਵਿਟਰ ’ਤੇ ਇਕ ਵੀਡੀਓ ਅਪਲੋਡ ਕੀਤੀ ਸੀ, ਜਿਸ ਵਿਚ ਇਕ ਵਿਅਕਤੀ ਹਵਾਈ ਅੱਡੇ ਦੇ ਬਾਹਰ ਇਕ ਸਿੱਖ ਟੈਕਸੀ ਡਰਾਈਵਰ ’ਤੇ ਹਮਲਾ ਕਰਦਾ ਦਿਖਾਈ ਦੇ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਹਵਾਈ ਅੱਡੇ ’ਤੇ ਖੜ੍ਹੇ ਇਕ ਹੋਰ ਵਿਅਕਤੀ ਨੇ ਇਹ ਵੀਡੀਓ ਰਿਕਾਰਡ ਕੀਤੀ ਸੀ। ਇਹ ਵੀਡੀਓ ਕਿਸ ਤਾਰੀਖ਼ ਦੀ ਹੈ, ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ :ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ