ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਉਪ ਰਾਸ਼ਟਰਪਤੀ ਜੋ ਬਾਈਡੇਨ ਜੇ ਨਵੰਬਰ ਵਿੱਚ ਹੋਣ ਵਾਲੀਆਂ ਰਾਸ਼ਟਰਪਤੀ ਚੋਣ ਜਿੱਤ ਜਾਂਦੇ ਹਨ, ਤਾਂ ਅਮਰੀਕਾ ਦੀ ਵਿਦੇਸ਼ ਨੀਤੀ ਵਿੱਚ ਵੱਡੇ ਬਦਲਾਅ ਆਉਣ ਦੀ ਸੰਭਾਵਨਾ ਹੈ।
ਬਾਈਡੇਨ ਦੇ ਸੱਤਾ ਵਿੱਚ ਆਉਂਣ ਨਾਲ ਦੇਸ਼ ਦੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੁਝ ਸਭ ਤੋਂ ਮਹੱਤਵਪੂਰਨ ਅਤੇ ਦਲੇਰ ਕਦਮਾਂ ਨੂੰ ਪਲਟ ਸਕਦੇ ਹਨ। ਰਾਸ਼ਟਰਪਤੀ ਅਹੁਦੇ ਦੇ ਲਈ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਈਡੇਨ ਅਤੇ ਉਨ੍ਹਾਂ ਦੇ ਸਲਾਹਕਾਰਾਂ ਨੇ ਪੱਛਮੀ ਏਸ਼ੀਆ ਤੋਂ ਲੈ ਕੇ ਏਸ਼ੀਆ ਤੱਕ, ਲਾਤਿਨ ਅਮਰੀਕਾ ਤੋਂ ਅਫਰੀਕਾ ਤੱਕ, ਖ਼ਾਸਕਰ ਯੂਰਪ ਅਤੇ ਵਪਾਰ, ਅੱਤਵਾਦ, ਹਥਿਆਰਾਂ ਦੇ ਨਿਯੰਤਰਣ ਅਤੇ ਇਮੀਗ੍ਰੇਸ਼ਨ ਦੇ ਮਾਮਲਿਆਂ ਵਿੱਚ ਵਿਦੇਸ਼ ਨੀਤੀ ਵਿੱਚ ਵੱਡੀਆਂ ਤਬਦੀਲੀਆਂ ਕਰਨ ਦਾ ਸੰਕਲਪ ਲਿਆ ਹੈ।