ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋ ਬਿਡੇਨ ਨੇ ਜਲਵਾਯੂ ਨੀਤੀ ਨੂੰ ਲੈ ਕੇ ਬੈਠਕ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੇ ਦਿਨ ਇਤਿਹਾਸਕ ਪੈਰਿਸ ਸਮਝੌਤੇ ਵਿੱਚ ਮੁੜ ਸ਼ਾਮਿਲ ਹੋਣ ਦੇ ਆਪਣੇ ਫ਼ੈਸਲੇ 'ਤੇ ਵਿਚਾਰ ਵਟਾਂਦਰੇ ਕੀਤੇ ਤੇ ਇਸ ਨੂੰ ਜਲਵਾਯੂ ਤਬਦੀਲੀ ਦਾ ਮੁਕਾਬਲਾ ਕਰਨ ਲਈ ਅਹਿਮ ਕਦਮ ਚੁੱਕਣ ਲਈ ਕਿਹਾ।
ਨਵਨਿਯੁਕਤ ਰਾਸ਼ਟਰਪਤੀ ਦੇ ਦਫ਼ਤਰ ਨੇ ਬੈਠਕ ਬਾਰੇ ਜਾਣਕਾਰੀ ਦਿੰਦੇ ਹੋਏ, ਕਿਹਾ ਕਿ ਬਿਡੇਨ ਨੇ ਸੋਮਵਾਰ ਨੂੰ ਰਾਸ਼ਟਰੀ ਸੁਰੱਖਿਆ ਅਤੇ ਜਲਵਾਯੂ ਤਬਦੀਲੀ ਦੇ ਵਿਭਾਗਾਂ ਦੇ ਕਰਮਚਾਰੀਆਂ ਨਾਲ ਇੱਕ ਡਿਜੀਟਲ ਮੀਟਿੰਗ ਵਿੱਚ ਦੁਹਰਾਇਆ ਕਿ ਉਹ ਮੌਸਮੀ ਤਬਦੀਲੀ ਨਾਲ ਨਜਿੱਠਣ ਨੂੰ ਇੱਕ ਮਹੱਤਵਪੂਰਨ ਰਾਸ਼ਟਰੀ ਸੁਰੱਖਿਆ ਤਰਜੀਹ ਬਣਾਉਣਾ ਚਾਹੁੰਦੇ ਹਨ।
ਨਾਲ ਹੀ ਦੱਸਿਆ ਕਿ ਬਿਡੇਨ ਨੇ ਕਿਹਾ ਕਿ ਮੌਸਮ ਵਿੱਚ ਤਬਦੀਲੀ ਨਾਲ ਜੁੜੇ ਟੀਚਿਆਂ ਵੱਲ ਵਧਣਾ ਜ਼ਰੂਰੀ ਹੈ।