ਹੈਦਰਾਬਾਦ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲਿਆ ਜਾਨਲੇਵਾ ਕੋਰੋਨਾ ਵਾਇਰਸ ਦੁਨੀਆਂ ਭਰ 'ਚ ਫੈਲ ਚੁੱਕਾ ਹੈ।ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1.44 ਕਰੋੜ ਤੋਂ ਪਾਰ, 6 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਵਾਇਰਸ ਦੀ ਵਿਸ਼ਵ ਵਿਆਪੀ ਮਹਾਂਮਾਰੀ (covid-19) ਨੇ ਲੱਖਾਂ ਲੋਕਾਂ ਦੀ ਜਾਨ ਲੈ ਲਈ ਹੈ। ਪਿਛਲੇ ਸਾਲ ਦਸੰਬਰ ਮਹੀਨੇ ਵਿੱਚ ਕੋਰੋਨਾ ਦਾ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਕੋਰੋਨਾ ਵਾਇਰਸ ਮਹਾਂਮਾਰੀ ਕਰਾਨ ਹੁਣ ਤੱਕ ਛੇ ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੁਨੀਆਂ ਦੇ 180 ਤੋਂ ਵੱਧ ਦੇਸ਼ਾਂ ਅਤੇ ਖੇਤਰਾਂ ਵਿੱਚ 1,44,22,468 ਤੋਂ ਵੱਧ ਲੋਕ ਇਸ ਮਹਾਂਮਾਰੀ ਦੀ ਚਪੇਟ ਵਿੱਚ ਹਨ।