ਨਵੀਂ ਦਿੱਲੀ: ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ ਦੁਨੀਆ ਭਰ ਵਿੱਚ 1.26 ਕਰੋੜ ਤੋਂ ਵੱਧ ਲੋਕ ਪੀੜਤ ਹਨ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀ 5.64 ਲੱਖ ਤੋਂ ਪਾਰ ਪਹੁੰਚ ਗਈ ਹੈ ਜਦੋਂ ਕਿ 69 ਲੱਖ ਤੋਂ ਵੱਧ ਲੋਕ ਸਿਹਤਯਾਬ ਹੋ ਗਏ ਹਨ।
ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.26 ਕਰੋੜ ਤੋਂ ਪਾਰ, 5.64 ਲੱਖ ਤੋਂ ਵੱਧ ਮੌਤਾਂ
ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 1.26 ਕਰੋੜ ਤੋਂ ਪਾਰ ਪਹੁੰਚ ਗਈ ਹੈ ਅਤੇ 5.64 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਥੇ ਰਾਹਤ ਵਾਲੀ ਗੱਲ ਹੈ ਕਿ 69 ਲੱਖ ਤੋਂ ਵੱਧ ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ।
ਕੋਰੋਨਾ ਕਾਰਨ ਸਭ ਤੋਂ ਪ੍ਰਭਾਵਤ ਅਮਰੀਕਾ ਵਿੱਚ ਪੀੜਤਾਂ ਦੀ ਗਿਣਤੀ 32.43 ਲੱਖ ਹੋ ਗਈ ਹੈ। ਵਾਇਰਸ ਨੇ ਹੁਣ ਤੱਕ ਲਗਭਗ 1.34 ਲੱਖ ਲੋਕਾਂ ਦੀ ਜਾਨ ਲੈ ਲਈ ਹੈ। ਅਮਰੀਕਾ ਤੋਂ ਬਾਅਦ ਕੋਰੋਨਾ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਬ੍ਰਾਜ਼ੀਲ ਵਿੱਚ ਪੀੜਤਾਂ ਦੀ ਗਿਣਤੀ ਵੱਧ ਕੇ 18.39 ਲੱਖ ਹੋ ਗਈ ਹੈ। ਇੱਥੇ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 71.46 ਹਜ਼ਾਰ ਤੱਕ ਪਹੁੰਚ ਗਈ ਹੈ।
ਭਾਰਤ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 8.29 ਲੱਖ ਪਹੁੰਚ ਗਈ ਹੈ, ਜਦੋਂ ਕਿ 22 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਦੇਸ਼ ਵਿੱਚ ਰਿਕਵਰੀ ਦਰ ਹੁਣ 62.42 ਫੀਸਦੀ ਹੋ ਗਈ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਦਿਨੋ ਦਿਨ ਸਭ ਤੋਂ ਵੱਧ ਅਮਰੀਕਾ, ਬ੍ਰਾਜ਼ੀਲ, ਭਾਰਤ ਅਤੇ ਦੱਖਣੀ ਅਫਰੀਕਾ ਵਿੱਚ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।