ਪੰਜਾਬ

punjab

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1.56 ਕਰੋੜ ਤੋਂ ਪਾਰ, ਹੁਣ ਤੱਕ 6.37 ਲੱਖ ਤੋਂ ਵੱਧ ਮੌਤਾਂ

By

Published : Jul 25, 2020, 6:41 AM IST

ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 1.56 ਕਰੋੜ ਤੋਂ ਪਾਰ ਪਹੁੰਚ ਗਿਆ ਹੈ ਅਤੇ ਹੁਣ ਤੱਕ 6.37 ਲੱਖ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਬ੍ਰਾਜ਼ੀਲ, ਭਾਰਤ, ਰੂਸ ਅਤੇ ਪੇਰੂ ਵਰਗੇ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਫ਼ੋਟੋ।
ਫ਼ੋਟੋ।

ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ ਲਗਾਤਾਰ ਵੱਧਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 1.56 ਕਰੋੜ ਨੂੰ ਪਾਰ ਕਰ ਗਈ ਹੈ ਜਦ ਕਿ 6.37 ਲੱਖ ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਅਮਰੀਕਾ ਵਿੱਚ ਕੁੱਲ ਮਾਮਲਿਆਂ ਦੀ ਗਿਣਤੀ 41.7 ਲੱਖ ਤੋਂ ਪਾਰ ਹੋ ਗਈ ਹੈ ਅਤੇ ਹੁਣ ਤੱਕ 1.47 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬ੍ਰਾਜ਼ੀਲ ਵਿੱਚ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੇ 59,000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਉੱਥੇ ਕੋਰੋਨਾ ਪੀੜਤਾਂ ਦੀ ਗਿਣਤੀ 22.89 ਲੱਖ ਤੋਂ ਪਾਰ ਹੋ ਗਈ ਹੈ ਅਤੇ 84 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਬ੍ਰਾਜ਼ੀਲ, ਭਾਰਤ, ਰੂਸ ਅਤੇ ਪੇਰੂ ਵਰਗੇ ਦੇਸ਼ਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਵਿਸ਼ਵ ਭਰ ਵਿੱਚ 55 ਲੱਖ ਨੂੰ ਪਾਰ ਕਰ ਗਈ ਹੈ।

ਤੁਰਕੀ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 913 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਕਾਰਨ ਪੀੜਤਾਂ ਦਾ ਕੁੱਲ ਅੰਕੜਾ 2,23,320 ਤੱਕ ਪਹੁੰਚ ਗਿਆ ਹੈ। ਇਨ੍ਹਾਂ ਵਿਚੋਂ 2,06,365 ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 5,563 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਭਾਰਤ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 13 ਲੱਖ ਤੋਂ ਪਾਰ ਪਹੁੰਚ ਗਿਆ ਹੈ। ਸ਼ੁੱਕਰਵਾਰ ਨੂੰ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30,000 ਨੂੰ ਪਾਰ ਕਰ ਗਈ, ਜਿਸ ਤੋਂ ਬਾਅਦ ਭਾਰਤ ਇਸ ਮਾਮਲੇ ਵਿਚ ਫਰਾਂਸ ਨੂੰ ਪਿੱਛੇ ਛੱਡ ਗਿਆ ਹੈ।

ABOUT THE AUTHOR

...view details