ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਵਿਸ਼ਵ 'ਚ ਆਪਣੇ ਪੈਰ ਪਸਾਰ ਲਏ ਹਨ। ਬੀਤੇ ਸਮੇਂ ਨਾਲ ਕੇਸਾਂ ਦੀ ਗਿਣਤੀ ਘੱਟ ਹੋਣ ਦੀ ਥਾਂ ਕੇਸਾਂ 'ਚ ਲਗਾਤਾਰ ਇਜਾਫ਼ਾ ਹੋ ਰਿਹਾ ਹੈ। ਹੁਣ ਦੁਨਿਆ 'ਚ ਇਸ ਦੇ ਮਾਮਲੇ 6 ਕਰੋੜ ਦੇ ਕਰੀਬ ਪਹੁੰਚ ਗਏ ਹਨ।
ਕੋਰੋਨਾ ਦਾ ਕਹਿਰ

ਬੀਤੇ 24 ਘੰਟਿਆਂ 'ਚ ਦੁਨਿਆ 'ਚ 5 ਲੱਖ,71 ਹਜ਼ਾਰ ਤੋਂ ਜ਼ਿਆਦਾ ਕੋਰੋਨਾ ਕੇਸ ਦਰਜ ਹੋਏ। ਨਾਲ ਹੀ 9 ਹਜ਼ਾਰ ਦੇ ਕਰੀਬ ਲੋਕਾਂ ਦੀ ਮੌਤ ਹੋਈ ਹੈ। ਜ਼ਿਕਰਯੋਗ ਹੈ ਕਿ 13 ਨਵੰਬਰ ਨੂੰ ਸਭ ਤੋਂ ਜ਼ਿਆਦਾ ਕੇਸ ਦਰਜ ਕੀਤੇ ਗਏ ਸੀ ਤੇ 19 ਨਵੰਬਰ ਨੂੰ ਸਭ ਤੋਂ ਜ਼ਿਆਦਾ ਮਰੀਜ਼ਾਂ ਦੀ ਮੌਤਾਂ ਹੋਈਆਂ ਹਨ।
ਕੇਸਾਂ 'ਚ ਲਗਾਤਾਰ ਇਜ਼ਾਫ਼ਾ
ਵਰਲਡੋਮੀਟਰ ਦੇ ਮੁਤਾਬਕ 5 ਕਰੋੜ, 84 ਲੱਖ, 70 ਹਜ਼ਾਰ ਕੇਸ ਸਾਹਮਣੇ ਆ ਚੁੱਕੇ ਹਨ ਤੇ 13 ਲੱਖ, 85 ਹਜ਼ਾਰ ਲੋਕਾਂ ਨੇ ਕੋਰੋਨਾ ਕਰਕੇ ਆਪਣੀ ਜਾਨ ਵੀ ਗਵਾ ਦਿੱਤੀ ਹੈ। ਉਮੀਦ ਤੇ ਖੁਸ਼ੀ ਦੀ ਗੱਲ ਇਹ ਹੈ ਕਿ 4 ਕਰੋੜ, 4 ਲੱਖ ਤੋਂ ਜ਼ਿਆਦਾ ਲੋਕ ਠੀਕ ਵੀ ਹੋ ਚੁੱਕੇ ਹਨ। 1 ਕਰੋੜ, 66 ਲੱਖ, 26 ਹਜ਼ਾਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ।