ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁਧਵਾਰ ਨੂੰ ਕੀਤੀ ਪ੍ਰੈਸ ਕਾਨਫਰੰਸ 'ਚ ਕਿਹਾ ਕਿ ਅਮਰੀਕਾ 'ਚ ਕੋਰੋਨਾ ਆਪਣੇ ਫੈਲਾਅ ਦੇ ਉੱਚ ਪੱਧਰ ਨੂੰ ਪਾਰ ਕਰ ਚੁੱਕਿਆ ਹੈ ਅਤੇ ਇਹ ਵੀ ਕਿਹਾ ਕਿ ਕੁੱਝ ਰਾਜ ਇਸ ਮਹੀਨੇ ਖੋਲ੍ਹ ਦਿੱਤੇ ਜਾਣਗੇ।
ਵ੍ਹਾਈਟ ਹਾਊਸ ਵਿਖੇ ਕੋਰੋਨਾ ਸਬੰਧੀ ਆਪਣੀ ਰੋਜ਼ਾਨਾ ਪ੍ਰੈਸ ਬ੍ਰੀਫ਼ਿੰਗ ਦੌਰਾਨ ਟਰੰਪ ਨੇ ਕਿਹਾ ਕਿ ਉਹ ਰਾਜਪਾਲਾਂ ਨਾਲ ਗੱਲ ਕਰਨ ਤੋਂ ਬਾਅਦ ਵੀਰਵਾਰ ਨੂੰ ਮੁੜ ਖੋਲ੍ਹਣ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਦਾ ਐਲਾਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਸੀਂ ਮੁੜ ਤੋਂ ਆਪਣੇ ਦੇਸ਼ ਨੂੰ ਆਮ ਵਰਗੇ ਹਾਲਾਤਾਂ ਨਾਲ ਖੜ੍ਹਾ ਕਰਨਾ ਚਾਹੁੰਦੇ ਹਾਂ।