ਨਵੀਂ ਦਿੱਲੀ: ਇਸ ਸਮੇਂ ਅਮਰੀਕਾ ਕੋਵਿਡ-19 ਦੀ ਸਭ ਤੋਂ ਵੱਧ ਮਾਰ ਝੱਲ ਰਿਹਾ ਹੈ। ਸ਼ੁੱਕਰਵਾਰ ਨੂੰ ਸਿਰਫ ਇੱਕ ਦਿਨ ਵਿੱਚ ਹੀ ਕੋਰੋਨਾ ਵਾਇਰਸ ਕਾਰਨ 1480 ਮੌਤਾਂ ਹੋ ਗਈਆਂ ਹਨ। ਇਸ ਤੋਂ ਇੱਕ ਦਿਨ ਪਹਿਲਾਂ 24 ਘੰਟਿਆਂ ਵਿੱਚ 1169 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਕੋਰੋਨਾ ਵਾਇਰਸ ਕਾਰਨ ਅਮਰੀਕਾ 'ਚ ਹੁਣ ਤਕ 277,953 ਲੋਕ ਇਸ ਦੀ ਲਪੇਟ 'ਚ ਆ ਚੁੱਕੇ ਹਨ। ਇਨ੍ਹਾਂ 'ਚੋਂ 7,152 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਭਾਰਤ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਕੁਲ ਗਿਣਤੀ 3000 ਤੋਂ ਪਾਰ ਹੋ ਗਈ ਹੈ। ਇਸ ਵਾਇਰਸ ਕਾਰਨ 90 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 2793 ਲੋਕਾਂ ਦਾ ਇਲਾਜ ਚੱਲ ਰਿਹਾ ਹੈ, ਜਦਕਿ 229 ਲੋਕ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।
ਅਮਰੀਕਾ ਦੀ ਇੱਕ ਯੂਨੀਵਰਸਿਟੀ ਮੁਤਾਬਕ ਹੁਣ ਤੱਕ ਦੁਨੀਆ ਭਰ 'ਚ 10 ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਮਰੀਜ਼ ਪਾਏ ਗਏ ਹਨ। ਇਸ ਅੰਕੜੇ ਤੱਕ ਪਹੁੰਚਣ 'ਚ ਸਿਰਫ਼ 93 ਦਿਨ ਦਾ ਸਮਾਂ ਲੱਗਿਆ ਹੈ।