ਵਾਸ਼ਿੰਗਟਨ: ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ (ਸੀਡੀਸੀ) ਨੇ ਕੋਵਿਡ -19 ਸੰਕਰਮਣ ਦੌਰਾਨ ਵੱਖ-ਵੱਖ ਸਮੇਂ ਦੀ ਮਿਆਦ ਦੇ ਸਬੰਧ ਵਿੱਚ ਆਪਣੇ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਕੁਆਰੰਟੀਨ ਦੀ ਮਿਆਦ 14 ਦਿਨਾਂ ਤੋਂ ਘਟਾ ਕੇ 10 ਦਿਨ ਕੀਤੀ ਗਈ ਹੈ। ਹਾਲਾਂਕਿ, ਇਹ ਮਰੀਜ਼ ਦੀ ਜਾਂਚ ਦੇ ਨਤੀਜੇ ਅਤੇ ਲੱਛਣਾਂ 'ਤੇ ਨਿਰਭਰ ਕਰੇਗਾ।
ਬੁੱਧਵਾਰ ਨੂੰ ਸੀਡੀਸੀ ਦੀ ਵੈਬਸਾਈਟ 'ਤੇ ਦਿੱਤੀ ਗਈ ਜਾਣਕਾਰੀ ਮੁਤਾਬਕ, ਜੇ ਕਿਸੇ ਨੂੰ ਕੋਈ ਲੱਛਣ ਨਹੀਂ ਹਨ, ਤਾਂ ਉਨ੍ਹਾਂ ਨੂੰ ਬਿਨਾਂ ਟੈਸਟ ਕੀਤੇ ਸਿਰਫ਼ 10 ਦਿਨਾਂ ਲਈ ਵੱਖ ਰਹਿਣਾ ਪਏਗਾ। ਜੇ ਜਾਂਚ ਰਿਪੋਰਟ ਨੈਗੇਟਿਵ ਹੈ, ਤਾਂ ਇਸ ਸਥਿਤੀ ਵਿੱਚ ਕੁਆਰੰਟੀਨ ਦੀ ਮਿਆਦ ਨੂੰ ਘਟਾ ਕੇ 7 ਦਿਨ ਕਰ ਦਿੱਤਾ ਜਾਵੇਗਾ।