ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਵਾਰ ਫਿਰ ਚੀਨ 'ਤੇ ਨਿਸ਼ਾਨਾ ਵਿਨ੍ਹਿਆ ਹੈ। ਟਰੰਪ ਨੇ ਸ਼ੁੱਕਰਵਾਰ ਨੂੰ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੋਵਿਡ-19 ਚੀਨ ਦਾ ਤੋਹਫਾ ਹੈ, ਜਿਸ ਨੂੰ ਉਸ ਨੂੰ ਰੋਕ ਦੇਣਾ ਚਾਹੀਦਾ ਸੀ।
ਟਰੰਪ ਨੇ ਕਿਹਾ ਕਿ ਕੋਰੋਨਾ ਚੀਨ ਵੱਲੋਂ ਦਿੱਤਾ ਗਿਆ ਇੱਕ ਤੋਹਫਾ ਹੈ, ਜੋ ਸਹੀ ਨਹੀਂ ਹੈ। ਉਨ੍ਹਾਂ ਨੂੰ ਇਸ ਨੂੰ ਫੈਲਣ ਤੋਂ ਰੋਕਣਾ ਚਾਹੀਦਾ ਸੀ। ਇਹ ਬਹੁਤ ਮਾੜਾ ਤੋਹਫ਼ਾ ਹੈ। ਵੁਹਾਨ, ਜਿੱਥੇ ਇਹ ਸ਼ੁਰੂ ਹੋਇਆ ਸੀ, ਉਥੇ ਬਹੁਤ ਬੁਰੀ ਸਥਿਤੀ ਸੀ, ਪਰ ਇਹ ਚੀਨ ਦੇ ਕਿਸੇ ਹੋਰ ਹਿੱਸੇ ਵਿੱਚ ਨਹੀਂ ਗਿਆ।
ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਚੀਨ ਨੇ ਸੰਯੁਕਤ ਰਾਜ ਤੋਂ ਜ਼ਬਰਦਸਤ ਲਾਭ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸੀਂ ਚੀਨ ਨੂੰ ਮੁੜ ਬਣਾਉਣ ਵਿੱਚ ਸਹਾਇਤਾ ਕੀਤੀ ਸੀ। ਅਸੀਂ ਉਨ੍ਹਾਂ ਨੂੰ ਇੱਕ ਸਾਲ ਵਿਚ 500 ਬਿਲੀਅਨ ਡਾਲਰ ਦਿੱਤੇ। ਉਹ ਲੋਕ ਕਿੰਨੇ ਮੂਰਖ ਹਨ, ਜਿਨ੍ਹਾਂ ਨੇ ਚੀਨ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਦੇ ਨਾਲ ਸਾਡੇ ਦੇਸ਼ ਦੀ ਨੁਮਾਇੰਦਗੀ ਕੀਤੀ, ਪਰ ਹੁਣ ਇਹ ਸਭ ਬਦਲ ਰਿਹਾ ਹੈ।