ਵਾਸ਼ਿੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਅਤੇ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕਰਨ ਵਾਲੀ ਕਮੇਟੀ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਕੀਤੀ ਹੈ।
ਬਾਇਡਨ ਦੀ ਆਪਣੀ ਪ੍ਰਬੰਧਕੀ ਕਮੇਟੀ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਸਹੁੰ ਚੁੱਕ ਸਮਾਰੋਹ 20 ਜਨਵਰੀ ਨੂੰ ਕੈਪੀਟਲ ਬਿਲਡਿੰਗ ਦੇ ਬਾਹਰ ਹੋਵੇਗਾ। ਇਸ ਦੇ ਨਾਲ ਹੀ ਸਹੁੰ ਚੁੱਕ ਸਮਾਰੋਹ ਨਾਲ ਜੁੜੀ ਸਾਂਝੀ ਕਾਂਗਰਸ ਕਮੇਟੀ ਨੇ ਕਿਹਾ ਹੈ ਕਿ ਕੋਵਿਡ -19 ਨਾਲ ਸਬੰਧਤ ਸਾਵਧਾਨੀ ਦੇ ਕਾਰਨ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਘੱਟ ਹੋਵੇਗੀ।