ਵਾਸ਼ਿੰਗਟਨ: ਅਮਰੀਕਾ ਦੇ ਬੋਸਟਨ, ਮੈਸਾਚੁਸੇਟਸ ਦੇ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਅਮਰੀਕਾ ਵਿੱਚ ਰਹਿਣ ਵਾਲੇ ਲੋਕ ਅਫਰੀਕੀ-ਅਮਰੀਕੀ ਵਿਅਕਤੀ ਜਾਰਜ ਫਲਾਇਡ ਦੀ ਮੌਤ ਤੋਂ ਨਾਰਾਜ਼ ਹਨ। ਪੁਲਿਸ ਹਿਰਾਸਤ ਵਿੱਚ ਫਲੋਇਡ ਦੀ ਮੌਤ ਦਾ ਵਿਰੋਧ ਕਰ ਰਹੇ ਲੋਕਾਂ ਨੇ ਇੱਕ ਪੁਲਿਸ ਵਾਹਨ ਨੂੰ ਵੀ ਨੁਕਸਾਨ ਪਹੁੰਚਾਇਆ। ਪੁਲਿਸ ਨੂੰ ਅੱਥਰੂ ਗੈਸ ਦੀ ਵਰਤੋਂ ਕਰਨੀ ਪਈ। ਤਾਜ਼ਾ ਖ਼ਬਰਾਂ ਮੁਤਾਬਕ ਵਾਸ਼ਿੰਗਟਨ ਵਿੱਚ ਵੀ ਕਰਫ਼ਿਊ ਲਗਾ ਦਿੱਤਾ ਗਿਆ ਹੈ।
ਵਿਰੋਧ ਪ੍ਰਦਰਸ਼ਨ ਦੇ ਵਧਣ ਤੋਂ ਬਾਅਦ ਯੂਐਸ ਸੀਕਰੇਟ ਸਰਵਿਸ ਦੇ ਏਜੰਟ ਹਿੰਸਾ ਕਾਰਨ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵ੍ਹਾਈਟ ਹਾਊਸ ਦੇ ਬੰਕਰ ਵਿੱਚ ਲੈ ਗਏ। ਜਦੋਂ ਸ਼ੁੱਕਰਵਾਰ ਦੀ ਰਾਤ ਨੂੰ ਪ੍ਰਦਰਸ਼ਨ ਅਤੇ ਹਿੰਸਾ ਦੌਰਾਨ ਸੈਂਕੜੇ ਪ੍ਰਦਰਸ਼ਨਕਾਰੀ ਵ੍ਹਾਈਟ ਹਾਊਸ ਦੇ ਬਾਹਰ ਇਕੱਠੇ ਹੋਏ, ਤਾਂ ਕੁੱਝ ਗੁੱਸੇ ਵਿੱਚ ਆਏ ਲੋਕਾਂ ਨੇ ਪੁਲਿਸ ਦੇ ਬੈਰੀਕੇਡਾਂ 'ਤੇ ਪੱਥਰ ਸੁੱਟੇ ਅਤੇ ਤੋੜ-ਫੋੜ ਵੀ ਕੀਤੀ। ਇਸੇ ਸਮੇਂ ਸਿਕ੍ਰੇਟ ਸਰਵਿਸ ਦੇ ਏਜੰਟ ਟਰੰਪ ਨੂੰ ਬੰਕਰ ਵਿੱਚ ਲੈ ਗਏ ਜਿਥੇ ਟਰੰਪ ਨੇ ਲਗਭਗ ਇੱਕ ਘੰਟਾ ਬਿਤਾਇਆ।
ਇਹ ਵੀ ਪੜ੍ਹੋ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ WHO ਨਾਲ ਸਬੰਧ ਖ਼ਤਮ ਕਰਨ ਦਾ ਕੀਤਾ ਐਲਾਨ