ਪੰਜਾਬ

punjab

ETV Bharat / international

ਕੋਵਿਡ -19: ਦੁਨੀਆ ਵਿੱਚ ਪੀੜਤ 24 ਲੱਖ ਤੋਂ ਪਾਰ, 1,75,000 ਤੋਂ ਵੱਧ ਮੌਤਾਂ - Pak PM Corona Virus

ਵਿਸ਼ਵ ਇਸ ਸਮੇਂ ਕੋਰੋਨਾ ਵਾਇਰਸ ਮਹਾਂਮਾਰੀ ਲਾਗ ਤੋਂ ਪ੍ਰਭਾਵਿਤ ਹੋ ਰਿਹਾ ਹੈ। ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹਰ ਰੋਜ਼ ਵੱਧ ਰਹੀ ਹੈ। ਇਸ ਵਾਇਰਸ ਕਾਰਨ ਹੁਣ ਤੱਕ ਇਕ ਲੱਖ 70 ਹਜ਼ਾਰ ਤੋਂ ਜ਼ਿਆਦਾ ਜਾਨਾਂ ਜਾ ਚੁੱਕੀਆਂ ਹਨ ਅਤੇ 24 ਲੱਖ 80 ਹਜ਼ਾਰ ਤੋਂ ਵੱਧ ਲੋਕ ਪੀੜਤ ਹਨ।

World with COVID -19
ਕੋਵਿਡ -19

By

Published : Apr 22, 2020, 9:25 AM IST

ਹੈਦਰਾਬਾਦ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਪੂਰੇ ਵਿਸ਼ਵ ਵਿੱਚ ਫੈਲਿਆ ਹੋਇਆ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ ਇਕ ਲੱਖ 70 ਹਜ਼ਾਰ ਤੋਂ ਜ਼ਿਆਦਾ ਜਾਨਾਂ ਜਾ ਚੁੱਕੀਆਂ ਹਨ ਅਤੇ 24 ਲੱਖ 80 ਹਜ਼ਾਰ ਤੋਂ ਵੱਧ ਲੋਕ ਪੀੜਤ ਹਨ। ਜਦਕਿ 6 ਲੱਖ, 46 ਹਜ਼ਾਰ ਤੋਂ ਵੱਧ ਲੋਕ ਠੀਕ ਹੋ ਚੁੱਕੇ ਹਨ। ਦੁਨੀਆ ਦਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਵਿੱਚ ਮਰਨ ਵਾਲਿਆਂ ਦੀ ਗਿਣਤੀ 42 ਹਜ਼ਾਰ ਨੂੰ ਪਾਰ ਕਰ ਗਈ ਹੈ ਅਤੇ 7 ਲੱਖ, 92 ਹਜ਼ਾਰ ਤੋਂ ਵੱਧ ਲੋਕ ਪੀੜਤ ਹਨ।

ਅਮਰੀਕਾ ਵਿੱਚ 24 ਘੰਟਿਆਂ 'ਚ 2700 ਮੌਤਾਂ

  • ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ ਹੋਈਆਂ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਇੱਥੇ 2700 ਲੋਕਾਂ ਦੀ ਮੌਤ ਹੋ ਗਈ ਹੈ।
  • ਜੌਨ ਹਾਪਕਿਨਸ ਅਨੁਸਾਰ, ਅਮਰੀਕਾ ਵਿੱਚ ਪੀੜਤਾਂ ਦੀ ਕੁੱਲ ਸੰਖਿਆ 8 ਲੱਖ ਤੋਂ ਵੱਧ ਹੋ ਗਈ ਹੈ, ਜਦਕਿ ਇੱਥੇ ਹੁਣ ਤੱਕ 44,845 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫਰਾਂਸ ਵਿੱਚ 531 ਲੋਕਾਂ ਦੀ ਮੌਤ

ਫਰਾਂਸ ਵਿੱਚ ਕੋਰੋਨਾ ਮਹਾਮਾਰੀ ਕਾਰਨ 531 ਨਵੀਆਂ ਮੌਤਾਂ ਹੋਣ ਦੇ ਨਾਲ ਇਹ ਅੰਕੜਾ 20,796 ਨੂੰ ਪਾਰ ਕਰ ਗਿਆ ਹੈ।

ਰੂਸ ਵਿੱਚ ਪਿਛਲੇ 24 ਘੰਟਿਆਂ 'ਚ 5,642 ਨਵੇਂ ਮਾਮਲੇ

  • ਰੂਸ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮਹਾਮਾਰੀ ਕੋਰੋਨਾ ਵਾਇਰਸ ਦੇ 5,642 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਪੀੜਤ ਲੋਕਾਂ ਦੀ ਗਿਣਤੀ 52,763 ਹੋ ਗਈ ਹੈ। ਨੈਸ਼ਨਲ ਕੋਰੋਨਾ ਵਾਇਰਸ ਰਿਸਪਾਂਸ ਸੈਂਟਰ ਨੇ ਇਸ ਬਾਰੇ ਜਾਣਕਾਰੀ ਦਿੱਤੀ।
  • ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਦੇ 78 ਇਲਾਕਿਆਂ ਤੋਂ ਕੋਰੋਨਾ ਵਾਇਰਸ ਦੇ 5642 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 2567 ਭਾਵ 45.5% ਐਕਟਿਵ ਪਾਏ ਗਏ ਹਨ, ਜਿਨ੍ਹਾਂ ਦੇ ਕੋਈ ਲੱਛਣ ਨਹੀਂ ਦਿਖਾਈ ਦਿੱਤੇ। ਹੁਣ ਤੱਕ ਰੂਸ ਦੇ 85 ਖੇਤਰਾਂ ਵਿਚੋਂ 52,763 ਕੋਰੋਨਾ ਵਾਇਰਸ ਮਾਮਲੇ ਮਿਲ ਚੁੱਕੇ ਹਨ।

ਬ੍ਰਿਟੇਨ ਵਿੱਚ 828 ਲੋਕਾਂ ਦੀ ਮੌਤ

ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਨਾਲ 828 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ, ਦੇਸ਼ ਵਿੱਚ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 17,337 ਹੋ ਗਈ ਹੈ।

ਪਾਕਿ ਪੀਐਮ ਇਮਰਾਨ ਖਾਨ ਇਮਰਾਨ ਵੀ ਕਰਵਾਉਣਗੇ ਕੋਵਿਡ -19 ਜਾਂਚ

  • ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕੋਰੋਨਾ ਟੈਸਟ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਦਰਅਸਲ, ਇਮਰਾਨ ਖਾਨ ਨੇ ਕੁਝ ਦਿਨ ਪਹਿਲਾਂ ਦੇਸ਼ ਦੇ ਇੱਕ ਵੱਡੇ ਸਮਾਜ ਸੇਵਕ ਨਾਲ ਮੁਲਾਕਾਤ ਕੀਤੀ ਸੀ ਜਿਸ ਨੂੰ ਮੰਗਲਵਾਰ ਨੂੰ ਕੋਰੋਨਾ ਪੌਜ਼ੀਟਿਵ ਪਾਇਆ ਗਿਆ ਹੈ। ਇਸ ਤੋਂ ਬਾਅਦ ਇਮਰਾਨ ਦੀ ਸਿਹਤ ਬਾਰੇ ਚਿੰਤਾ ਹੋਈ ਅਤੇ ਉਨ੍ਹਾਂ ਦੇ ਨਿੱਜੀ ਡਾਕਟਰ ਨੇ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨੂੰ ਸਾਰੇ ਲੋੜੀਂਦੇ ਟੈਸਟ ਕਰਵਾਉਣ ਲਈ ਤਿਆਰ ਹਨ।
  • ਇੱਕ ਸਮਾਜ ਸੇਵਕ ਅਤੇ ਐਧੀ ਫਾਊਂਡੇਸ਼ਨ ਦੇ ਮੁਖੀ, ਫੈਜ਼ਲ ਐਧੀ ਕੋਰੋਨਾ ਪੀੜਤ ਪਾਏ ਗਏ ਹਨ। ਇਸ ਵੇਲੇ ਉਹ ਇਸਲਾਮਾਬਾਦ ਦੇ ਇੱਕ ਹਸਪਤਾਲ ਵਿੱਚ ਆਈਸੋਲੇਟ ਹਨ। ਪਾਕਿਸਤਾਨੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ।

ਨੇਪਾਲ ਵਿੱਚ ਕੁੱਲ 40 ਕੋਰੋਨਾ ਵਾਇਰਸ ਦੇ ਮਾਮਲੇ

ਨੇਪਾਲ ਦੇ ਸਿਹਤ ਮੰਤਰਾਲੇ ਦੇ ਅਨੁਸਾਰ ਪੂਰਬੀ ਨੇਪਾਲ ਦੇ ਉਦੈਪੁਰ ਜ਼ਿਲ੍ਹੇ ਵਿੱਚ 9 ਹੋਰ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਕੇਸਾਂ ਦੀ ਕੁੱਲ ਗਿਣਤੀ 40 ਹੋ ਗਈ ਹੈ।

ਸਿੰਗਾਪੁਰ ਵਿੱਚ ਤਾਲਾਬੰਦੀ 1 ਜੂਨ ਤੱਕ ਵਧੀ

ਖੇਤਰੀ ਮੀਡੀਆ ਦੇ ਅਨੁਸਾਰ, ਸਿੰਗਾਪੁਰ ਵਿੱਚ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਤਾਲਾਬੰਦੀ 1 ਜੂਨ ਤੱਕ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਜਾਣੋ, ਦੇਸ਼ 'ਚ ਕਿਵੇਂ ਆਇਆ ਕੋਰੋਨਾ ਦੇ ਮਰੀਜ਼ਾਂ ਦਾ 'ਹੜ੍ਹ'

ABOUT THE AUTHOR

...view details