ਪੰਜਾਬ

punjab

ETV Bharat / international

ਡੋਨਾਲਡ ਟਰੰਪ ਨੇ ਐਚ-1 ਬੀ ਵੀਜ਼ਾ ਧਾਰਕਾਂ ਨੂੰ ਮੁੜ ਦਿੱਤਾ ਝਟਕਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਕਾਰਜਕਾਰੀ ਆਦੇਸ਼ ਉੱਤੇ ਦਸਤਖ਼ਤ ਕੀਤੇ ਹਨ ਜਿਸ ਤਹਿਤ ਅਮਰੀਕੀ ਸਰਕਾਰੀ ਏਜੰਸੀਆਂ ਹੁਣ ਐਚ-1 ਬੀ ਵੀਜ਼ਾ ਧਾਰਕਾਂ ਨੂੰ ਨੌਕਰੀ ਉੱਤੇ ਨਹੀਂ ਰੱਖ ਸਕਦੀਆਂ।

ਫ਼ੋਟੋ।
ਫ਼ੋਟੋ।

By

Published : Aug 4, 2020, 11:05 AM IST

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਚ -1 ਬੀ ਵੀਜ਼ਾ ਧਾਰਕਾਂ ਨੂੰ ਵੱਡਾ ਝਟਕਾ ਦਿੱਤਾ ਹੈ। ਟਰੰਪ ਨੇ ਸੋਮਵਾਰ ਨੂੰ ਐਚ-1 ਬੀ ਵੀਜ਼ਾ ਨੂੰ ਲੈ ਕੇ ਇਕ ਕਾਰਜਕਾਰੀ ਆਦੇਸ਼ 'ਤੇ ਦਸਤਖ਼ਤ ਕੀਤੇ ਹਨ ਜਿਸ ਵਿੱਚ ਅਮਰੀਕੀ ਨਾਗਰਿਕਾਂ ਦੀ ਵਿਦੇਸ਼ੀ ਪੇਸ਼ੇਵਰਾਂ ਨੂੰ ਰੱਖਣ ਉੱਤੇ ਰੋਕ ਲਗਾ ਦਿੱਤੀ ਗਈ ਹੈ।

ਅਮਰੀਕੀ ਰਾਸ਼ਟਰਪਤੀ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਸਿੱਧਾ ਨਿਯਮ ਹੈ- ਅਮਰੀਕੀ ਰੱਖੋ।

ਡੋਨਾਲਡ ਟਰੰਪ ਪ੍ਰਸ਼ਾਸਨ ਨੇ 23 ਜੂਨ ਨੂੰ ਐਲਾਨ ਕੀਤਾ ਸੀ ਕਿ ਇਸ ਸਾਲ ਦੇ ਅਖੀਰ ਤੱਕ ਕਿਸੇ ਵੀ ਵਿਦੇਸ਼ੀ ਨੂੰ ਅਮਰੀਕਾ ਵਿੱਚ ਐਚ-1 ਬੀ ਵੀਜ਼ਾ ਅਤੇ ਹੋਰ ਵਰਕ ਵੀਜ਼ਾ ਤਹਿਤ ਨੌਕਰੀਆਂ ਨਹੀਂ ਦਿੱਤੀਆਂ ਜਾਣਗੀਆਂ।

ਇਸ ਸਾਲ ਅਮਰੀਕਾ ਵਿਚ ਚੋਣਾਂ ਹੋਣੀਆਂ ਹਨ ਅਤੇ ਟਰੰਪ ਪ੍ਰਸ਼ਾਸਨ ਨੇ ਇਹ ਫੈਸਲਾ ਅਮਰੀਕੀ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਲਿਆ ਹੈ।

ਕੀ ਹੈ ਐਚ-1 ਬੀ ਵੀਜ਼ਾ

ਐਚ-1 ਬੀ ਵੀਜ਼ਾ ਇਕ ਗੈਰ-ਪ੍ਰਵਾਸੀ ਵੀਜ਼ਾ ਹੈ, ਜੋ ਕਿ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਮਾਹਰਾਂ ਨੂੰ ਨੌਕਰੀ ਉੱਤੇ ਰੱਖਣ ਦੀ ਇਜਾਜ਼ਤ ਦਿੰਦਾ ਹੈ। ਅਮਰੀਕਾ ਵਿਚ ਕੰਮ ਕਰਨ ਵਾਲੇ ਬਹੁਤੇ ਭਾਰਤੀ ਆਈਟੀ ਪੇਸ਼ੇਵਰ ਇਸ ਵੀਜ਼ੇ ਉੱਤੇ ਉਥੇ ਜਾਂਦੇ ਹਨ। ਅਮਰੀਕੀ ਤਕਨੀਕੀ ਕੰਪਨੀਆਂ ਹਰ ਸਾਲ ਇਕੋ ਵੀਜ਼ਾ ਉੱਤੇ ਭਾਰਤ ਅਤੇ ਚੀਨ ਸਣੇ ਹੋਰ ਦੇਸ਼ਾਂ ਤੋਂ ਹਜ਼ਾਰਾਂ ਕਰਮਚਾਰੀ ਨਿਯੁਕਤ ਕਰਦੇ ਹਨ।

ABOUT THE AUTHOR

...view details