ਮੈਕਸੀਕੋ ਸਿਟੀ: ਔਰਤਾਂ ਨੇ ਗਰਭਪਾਤ ਦੇ ਅਧਿਕਾਰਾਂ ਦਾ ਸਮਰਥਨ ਕਰਦਿਆਂ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਔਰਤਾਂ ਦੀ ਪੁਲਿਸ ਨਾਲ ਝੜਪ ਵੀ ਹੋਈ। ਇਸ ਸਮੇਂ ਦੌਰਾਨ ਔਰਤਾਂ ਨੇ ਕਾਲੇ ਕੱਪੜੇ, ਮਖੌਟੇ ਅਤੇ ਹਰੇ ਰੁਮਾਲ ਨਾਲ ਪ੍ਰਦਰਸ਼ਨ ਕੀਤਾ।
ਮੈਕਸੀਕੋ ਵਿੱਚ ਗਰਭਪਾਤ ਦੇ ਅਧਿਕਾਰਾਂ ਨੂੰ ਲੈ ਕੇ ਔਰਤਾਂ ਦਾ ਵਿਰੋਧ ਪ੍ਰਦਰਸ਼ਨ
ਮੈਕਸੀਕੋ ਵਿੱਚ ਔਰਤਾਂ ਨੇ ਸੜਕ 'ਤੇ ਆ ਕੇ ਪ੍ਰਦਰਸ਼ਨ ਕੀਤਾ, ਤਾਂ ਜੋ ਉਨ੍ਹਾਂ ਨੂੰ ਗਰਭਪਾਤ ਦਾ ਅਧਿਕਾਰ ਮਿਲ ਸਕੇ। ਇਸ ਦੌਰਾਨ ਔਰਤਾਂ ਦੀ ਪੁਲਿਸ ਨਾਲ ਝੜਪ ਹੋ ਗਈ। ਔਰਤਾਂ ਨੇ ਕਾਲੇ ਕੱਪੜੇ, ਨਕਾਬ ਅਤੇ ਹਰੇ ਰੁਮਾਲ ਨਾਲ ਪ੍ਰਦਰਸ਼ਨ ਕੀਤਾ ਅਤੇ ਅਦਾਲਤ ਦੇ ਫੈਸਲੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਮੈਕਸੀਕੋ ਵਿਚ ਗਰਭਪਾਤ ਦੇ ਅਧਿਕਾਰਾਂ ਨੂੰ ਲੈ ਕੇ ਔਰਤਾਂ ਦਾ ਵਿਰੋਧ ਪ੍ਰਦਰਸ਼ਨ
ਮੈਕਸੀਕੋ ਦੀ ਸੁਪਰੀਮ ਕੋਰਟ ਨੇ ਅਜਿਹੇ ਕੇਸ ਉੱਤੇ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਜਿਸ ਨਾਲ ਔਰਤਾਂ ਨੂੰ ਗਰਭਪਾਤ ਕਰਨ ਦੇ ਕਾਨੂੰਨੀ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਮਿਲ ਜਾਵੇਗੀ, ਜਿਸ ਤੋਂ ਬਾਅਦ ਨਾਰੀਵਾਦੀ ਸੰਗਠਨਾਂ ਨੇ ਪ੍ਰਦਰਸ਼ਨ ਕੀਤਾ।
ਔਰਤਾਂ ਨੇ ਅਦਾਲਤ ਦੇ ਫੈਸਲੇ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਤੁਹਾਨੂੰ ਦੱਸ ਦਈਏ ਕਿ ਬੁੱਧਵਾਰ ਨੂੰ ਤਕਨੀਕੀ ਆਧਾਰ ‘ਤੇ ਅਦਾਲਤ ਨੇ ਗਰਭਪਾਤ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਨਾਲ ਦਰਕਿਨਾਰ ਕਰ ਦਿੱਤਾ।