ਵਾਸ਼ਿੰਗਟਨ: ਅੱਤਵਾਦੀਆਂ ਨੂੰ ਆਪਣੇ ਦੇਸ਼ ਵਿੱਚ ਪਨਾਹ ਦੇਣ ਵਾਲਾ ਪਾਕਿਸਤਾਨ ਪੂਰੇ ਵਿਸ਼ਵ ਲਈ ਖ਼ਤਰਾ ਬਣਿਆ ਹੋਇਆ ਹੈ। ਅੱਤਵਾਦ 'ਤੇ ਨੱਥ ਪਾਉਣ ਲਈ ਹੁਣ ਕਈ ਦੇਸ਼ ਇੱਕਜੂਟ ਹੋ ਗਏ ਹਨ। ਅੱਤਵਾਦੀ ਗਤੀਵਿਧੀਆਂ ਲਈ ਪੈਸਾ ਮੁਹੱਈਆ ਕਰਵਾਉਣ ਤੇ ਪੈਸਾ ਜਮ੍ਹਾਂ ਕਰਨ 'ਤੇ ਨਿਗਰਾਨੀ ਰੱਖਣ ਵਾਲੀ ਕੌਮਾਂਤਰੀ ਸੰਸਥਾ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (FATF) ਦੇ ਏਸ਼ੀਆ-ਪ੍ਰਸ਼ਾਂਤ ਸਮੂਹ ਨੇ ਪਾਕਿਸਤਾਨ ਨੂੰ ਈਈਐਫਯੂਪੀ ਯਾਨੀ ਕਿ ਕਾਲੀ ਸੂਚੀ ਵਿੱਚ ਪਾ ਦਿੱਤਾ ਹੈ।
ਕਾਲੀ ਸੂਚੀ ਵਿੱਚ ਪਾਕਿਸਤਾਨ, FATF ਨੂੰ ਕਰ ਰਿਹਾ ਸੀ ਗੁਮਰਾਹ - FATF blacklists pak
ਐੱਫਏਟੀਐੱਫ ਦੇ ਏਸ਼ੀਆ ਪ੍ਰਸ਼ਾਂਤ ਸਮੂਹ ਦੀ ਬੈਠਕ ਵਿੱਚ ਪਾਕਿਸਤਾਨ ਨੂੰ ਵੱਡਾ ਝਟਕਾ ਦਿੱਤਾ ਹੈ। ਅੱਤਵਾਦ ਫੈਲਾਉਣ ਨੂੰ ਲੈ ਕੇ ਪਾਕਿਸਤਾਨ ਨੂੰ ਕਾਲੀ ਸੂਚੀ ਵਿੱਚ ਪਾ ਦਿੱਤਾ ਗਿਆ ਹੈ। ਪਾਕਿਸਤਾਨ ਅੱਤਵਾਦੀਆਂ ਨੂੰ ਫੰਡਿੰਗ ਦੇ ਮਾਮਲੇ 'ਚ ਐੱਫਏਟੀਐੱਫ ਨੂੰ ਗੁਮਰਾਹ ਕਰ ਰਿਹਾ ਸੀ।
ਕਾਲੀ ਸੂਚੀ ਵਿੱਚ ਪਾਕਿਸਤਾਨ, STF ਨੂੰ ਕਰ ਰਿਹਾ ਸੀ ਗੁਮਰਾਹ
ਐਫਏਟੀਐਫ ਅਤੇ ਏਸ਼ੀਆ ਪ੍ਰਸ਼ਾਂਤ ਸਮੂਹ ਦੀ ਬੈਠਕ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਕੀਤੀ ਗਈ ਜਿਸ ਵਿੱਚ ਅਹ ਫ਼ੈਸਲਾ ਲਿਆ ਗਿਆ। ਏਸ਼ੀਆ ਪ੍ਰਸ਼ਾਂਤ ਸਮੂਹ ਦੀ ਰਿਪੋਰਟ ਮੁਤਾਬਕ ਪਾਕਿਸਤਾਨ ਨੇ ਮਨੀ ਲਾਂਡਰਿੰਗ ਕੀਤੀ ਤੇ ਅੱਤਵਾਦੀਆਂ ਦੇ ਵਿੱਤੀ ਪੋਸ਼ਣ ਰੋਕਣ ਲਈ ਨਿਯਮਾਂ ਦਾ ਪਾਲਣ ਨਹੀਂ ਕੀਤਾ। ਐੱਫਏਟੀਐੱਫ ਦੀ ਅਕਤੂਬਰ 'ਚ ਹੋਣ ਵਾਲੀ ਬੈਠਕ 'ਚ ਪਾਕਿਸਤਾਨ ਨੂੰ ਬਲੈਕ ਲਿਸਟ ਕਰਨ 'ਤੇ ਫ਼ੈਸਲਾ ਲਿਆ ਜਾ ਸਕਦਾ ਹੈ। ਬੈਠਕ ਵਿੱਚ ਕਿਹਾ ਗਿਆ ਕਿ ਪਾਕਿਸਤਾਨ ਠੋਸ ਕਾਰਵਾਈ ਕਰਨ ਦੀ ਬਜਾਏ ਦਿਖਾਵੇ ਲਈ ਅੱਤਵਾਦੀਆਂ ਤੇ ਅੱਤਵਾਦੀ ਸਮੂਹਾਂ ਖ਼ਿਲਾਫ਼ ਫਰਜ਼ੀ ਤੇ ਕਮਜ਼ੋਰ ਐੱਫਆਈਆਰ ਦਰਜ ਕਰ ਰਿਹਾ ਹੈ।