ਨਵੀਂ ਦਿੱਲੀ: ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਵਿਸ਼ਵ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ 78.73 ਲੱਖ ਤੱਕ ਪੁੱਜ ਗਈ ਹੈ ਅਤੇ ਇਸ ਵਾਇਰਸ ਨਾਲ ਹੁਣ ਤੱਕ 4.32 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 40.43 ਲੱਖ ਲੋਕ ਸਿਹਤਯਾਬ ਹੋ ਗਏ ਹਨ।
ਕੋਵਿਡ-19 ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਅਮਰੀਕਾ ਹੈ ਜਿੱਥੇ ਕੋਰੋਨਾ ਪੀੜਤਾਂ ਦੀ ਗਿਣਤੀ 21 ਲੱਖ ਤੋਂ ਪਾਰ ਪਹੁੰਚ ਗਈ ਜਦਕਿ 1.17 ਲੱਖ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਬ੍ਰਾਜ਼ੀਲ, ਭਾਰਤ, ਰੂਸ ਅਤੇ ਪੇਰੂ ਵਿੱਚ ਕੋਰੋਨਾ ਪੀੜਤਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਇਸ ਸਮੇਂ ਦੁਨੀਆ ਭਰ ਵਿੱਚ ਐਕਟਿਵ ਮਾਮਲੇ 33.97 ਲੱਖ ਹਨ।