ਪੰਜਾਬ

punjab

ETV Bharat / international

ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ 90.62 ਲੱਖ ਤੋਂ ਪਾਰ, 4.70 ਲੱਖ ਮੌਤਾਂ

ਵਿਸ਼ਵ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਇਸ ਸਮੇਂ ਪੂਰੀ ਦੁਨੀਆ ਵਿੱਚ ਕੋਰੋਨਾ ਵਾਇਰਸ ਦੇ 90.62 ਮਾਮਲੇ ਸਾਹਮਣੇ ਆਏ ਹਨ ਅਤੇ 4.70 ਲੱਖ ਮੌਤਾਂ ਹੋ ਚੁੱਕੀਆਂ ਹਨ।

ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ
ਵਿਸ਼ਵ ਭਰ 'ਚ ਕੋਰੋਨਾ ਪੀੜਤਾਂ ਦੀ ਗਿਣਤੀ

By

Published : Jun 23, 2020, 6:48 AM IST

ਨਵੀਂ ਦਿੱਲੀ: ਵਿਸ਼ਵ ਭਰ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 90.62 ਲੱਖ ਨੂੰ ਪਾਰ ਕਰ ਚੁੱਕੀ ਹੈ ਅਤੇ ਹੁਣ ਤੱਕ ਇਸ ਕੋਰੋਨਾ ਵਾਇਰਸ ਕਾਰਨ 4.70 ਲੱਖ ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਦੁਨੀਆ ਭਰ 'ਚ 44.94 ਲੱਖ ਲੋਕ ਇਸ ਬਿਮਾਰੀ ਨਾਲ ਲੜ ਕੇ ਠੀਕ ਵੀ ਹੋਏ ਹਨ।

ਵਿਸ਼ਵ ਸਿਹਤ ਸੰਸਥਾ (WHO) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 1 ਲੱਖ 83 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।

ਅਮਰੀਕਾ ਦੀ ਜਾਨ ਹੌਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਐਸਈ) ਵੱਲੋ ਜਾਰੀ ਤਾਜ਼ਾ ਅੰਕੜਿਆਂ ਦੇ ਅਨੁਸਾਰ ਕੋਰੋਨਾ ਵਾਇਰਸ ਹੁਣ ਤੱਕ ਵਿਸ਼ਵ ਭਰ ਵਿੱਚ 90.62 ਲੱਖ ਤੋਂ ਵੱਧ ਲੋਕਾਂ ਨੂੰ ਸੰਕਰਮਿਤ ਕਰ ਚੁੱਕਿਆ ਹੈ ਅਤੇ 4.70 ਲੱਖ ਲੋਕਾਂ ਦੀ ਮੌਤ ਹੋ ਗਈ ਹੈ।

ਇਸ ਦੇ ਨਾਲ ਹੀ ਸੰਯੁਕਤ ਰਾਸ਼ਟਰ ਦੀ ਸਿਹਤ ਏਜੰਸੀ ਨੇ ਦੱਸਿਆ ਕਿ ਬ੍ਰਾਜ਼ੀਲ 'ਚ 54 ਹਜ਼ਾਰ 771 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅਮਰੀਕਾ 'ਚ 36 ਹਜ਼ਾਰ 617 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਭਾਰਤ 'ਚ 15 ਹਜ਼ਾਰ 400 ਤੋਂ ਵੀ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਦੱਸ ਦੇਈਏ ਕਿ ਦੁਨੀਆ ਵਿੱਚ ਹੁਣ 18 ਅਜਿਹੇ ਦੇਸ਼ ਹੋ ਗਏ ਹਨ, ਜਿੱਥੇ ਕੋਰੋਨਾ ਦੇ ਕੇਸ 1 ਲੱਖ ਤੋਂ ਵੀ ਜ਼ਿਆਦਾ ਹਨ।

ਕੋਵਿਡ-19 ਦੇ ਮਾਮਲਿਆਂ ਵਿੱਚ ਅਮਰੀਕਾ ਦੁਨੀਆ ਭਰ ਵਿੱਚ ਪਹਿਲੇ, ਬ੍ਰਾਜ਼ੀਲ ਦੂਜੇ, ਰੂਸ ਤੀਜੇ ਤੇ ਭਾਰਤ ਚੌਥੇ ਨੰਬਰ 'ਤੇ ਹੈ। ਕੋਰੋਨਾ ਨੇ ਅਮਰੀਕਾ ਵਿੱਚ ਸਭ ਤੋਂ ਵੱਧ ਤਬਾਹੀ ਮਚਾਈ ਹੈ। ਹਰ ਦਿਨ ਅਮਰੀਕਾ ਨਾਲੋਂ ਬ੍ਰਾਜ਼ੀਲ ਵਿੱਚ ਵਧੇਰੇ ਕੇਸ ਅਤੇ ਮੌਤਾਂ ਦਰਜ ਕੀਤੀਆਂ ਜਾ ਰਹੀਆਂ ਹਨ। ਚੀਨ ਚੋਟੀ ਦੇ 18 ਸੰਕਰਮਿਤ ਦੇਸ਼ਾਂ ਦੀ ਸੂਚੀ ਵਿਚੋਂ ਬਾਹਰ ਹੋ ਗਿਆ ਹੈ।

ABOUT THE AUTHOR

...view details